ਯਿਰਮਿਯਾਹ 1

ਯਾਹਵੇਹ ਦਾ ਬਚਨ ਯਿਰਮਿਯਾਹ ਕੋਲ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਰਾਜ ਤੋਂ ਲੈ ਕੇ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਦੇ ਗਿਆਰਵੇਂ ਸਾਲ ਦੇ ਪੰਜਵੇਂ ਮਹੀਨੇ ਦੇ ਅੰਤ ਤੱਕ ਆਇਆ ਜਦੋਂ ਯੇਰੂਸ਼ਲੇਮ ਦੇ ਲੋਕ ਗ਼ੁਲਾਮੀ ਵਿੱਚ ਗਏ ਸਨ।

Jeremiah 1:3 (UKJV) It came also in the days of Jehoiakim the son of Josiah king of Judah, unto the end of the eleventh year of Zedekiah the son of Josiah king of Judah, unto the carrying away of Jerusalem captive in the fifth month.

1ਹਿਲਕੀਯਾਹ ਦੇ ਪੁੱਤਰ ਯਿਰਮਿਯਾਹ ਦੇ ਵਚਨ, ਜੋ ਬਿਨਯਾਮੀਨ ਦੇ ਇਲਾਕੇ ਵਿੱਚ ਅਨਾਥੋਥ ਦੇ ਜਾਜਕਾਂ ਵਿੱਚੋਂ ਇੱਕ ਸੀ।

2ਯਹੂਦਾਹ ਦੇ ਰਾਜੇ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਰਾਜ ਦੇ ਤੇਰ੍ਹਵੇਂ ਸਾਲ ਵਿੱਚ ਯਾਹਵੇਹ ਦਾ ਇਹ ਬਚਨ ਯਿਰਮਿਯਾਹ ਦੇ ਕੋਲ ਆਇਆ।

3ਯਾਹਵੇਹ ਦਾ ਬਚਨ ਯਿਰਮਿਯਾਹ ਕੋਲ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਰਾਜ ਤੋਂ ਲੈ ਕੇ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਦੇ ਗਿਆਰਵੇਂ ਸਾਲ ਦੇ ਪੰਜਵੇਂ ਮਹੀਨੇ ਦੇ ਅੰਤ ਤੱਕ ਆਇਆ ਜਦੋਂ ਯੇਰੂਸ਼ਲੇਮ ਦੇ ਲੋਕ ਗ਼ੁਲਾਮੀ ਵਿੱਚ ਗਏ ਸਨ।

4ਯਾਹਵੇਹ ਦਾ ਬਚਨ ਮੇਰੇ ਕੋਲ ਆਇਆ,

5“ਤੈਨੂੰ ਕੁੱਖ ਵਿੱਚ ਰਚਣ ਤੋਂ ਪਹਿਲਾਂ ਹੀ ਮੈਂ ਤੈਨੂੰ ਜਾਣਦਾ ਹਾਂ, ਤੇਰੇ ਜਨਮ ਤੋਂ ਪਹਿਲਾਂ ਹੀ ਮੈਂ ਤੈਨੂੰ ਅੱਡ ਕੀਤਾ; ਮੈਂ ਤੈਨੂੰ ਕੌਮਾਂ ਲਈ ਨਬੀ ਵਜੋਂ ਨਿਯੁਕਤ ਕੀਤਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.