ਯਿਰਮਿਯਾਹ 1

“ਤੈਨੂੰ ਕੁੱਖ ਵਿੱਚ ਰਚਣ ਤੋਂ ਪਹਿਲਾਂ ਹੀ ਮੈਂ ਤੈਨੂੰ ਜਾਣਦਾ ਹਾਂ, ਤੇਰੇ ਜਨਮ ਤੋਂ ਪਹਿਲਾਂ ਹੀ ਮੈਂ ਤੈਨੂੰ ਅੱਡ ਕੀਤਾ; ਮੈਂ ਤੈਨੂੰ ਕੌਮਾਂ ਲਈ ਨਬੀ ਵਜੋਂ ਨਿਯੁਕਤ ਕੀਤਾ ਹੈ।”

Jeremiah 1:5 (UKJV) Before I formed you in the belly I knew you; and before you came forth out of the womb I sanctified you, and I ordained you a prophet unto the nations.

3ਯਾਹਵੇਹ ਦਾ ਬਚਨ ਯਿਰਮਿਯਾਹ ਕੋਲ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਰਾਜ ਤੋਂ ਲੈ ਕੇ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਦੇ ਗਿਆਰਵੇਂ ਸਾਲ ਦੇ ਪੰਜਵੇਂ ਮਹੀਨੇ ਦੇ ਅੰਤ ਤੱਕ ਆਇਆ ਜਦੋਂ ਯੇਰੂਸ਼ਲੇਮ ਦੇ ਲੋਕ ਗ਼ੁਲਾਮੀ ਵਿੱਚ ਗਏ ਸਨ।

4ਯਾਹਵੇਹ ਦਾ ਬਚਨ ਮੇਰੇ ਕੋਲ ਆਇਆ,

5“ਤੈਨੂੰ ਕੁੱਖ ਵਿੱਚ ਰਚਣ ਤੋਂ ਪਹਿਲਾਂ ਹੀ ਮੈਂ ਤੈਨੂੰ ਜਾਣਦਾ ਹਾਂ, ਤੇਰੇ ਜਨਮ ਤੋਂ ਪਹਿਲਾਂ ਹੀ ਮੈਂ ਤੈਨੂੰ ਅੱਡ ਕੀਤਾ; ਮੈਂ ਤੈਨੂੰ ਕੌਮਾਂ ਲਈ ਨਬੀ ਵਜੋਂ ਨਿਯੁਕਤ ਕੀਤਾ ਹੈ।”

6ਇਹ ਸੁਣ ਕੇ ਮੈਂ ਕਿਹਾ, “ਹਾਏ, ਸਰਬਸ਼ਕਤੀਮਾਨ ਯਾਹਵੇਹ, ਮੈਨੂੰ ਬੋਲਣਾ ਨਹੀਂ ਆਉਂਦਾ; ਮੈਂ ਬਹੁਤ ਛੋਟਾ ਹਾਂ।”

7ਪਰ ਯਾਹਵੇਹ ਨੇ ਮੈਨੂੰ ਕਿਹਾ, “ਇਹ ਨਾ ਕਹਿ, ‘ਮੈਂ ਬਹੁਤ ਛੋਟਾ ਹਾਂ।’ ਤੂੰ ਸਾਰਿਆਂ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਤੂੰ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.