4ਯਾਹਵੇਹ ਦਾ ਬਚਨ ਮੇਰੇ ਕੋਲ ਆਇਆ,
5“ਤੈਨੂੰ ਕੁੱਖ ਵਿੱਚ ਰਚਣ ਤੋਂ ਪਹਿਲਾਂ ਹੀ ਮੈਂ ਤੈਨੂੰ ਜਾਣਦਾ ਹਾਂ, ਤੇਰੇ ਜਨਮ ਤੋਂ ਪਹਿਲਾਂ ਹੀ ਮੈਂ ਤੈਨੂੰ ਅੱਡ ਕੀਤਾ; ਮੈਂ ਤੈਨੂੰ ਕੌਮਾਂ ਲਈ ਨਬੀ ਵਜੋਂ ਨਿਯੁਕਤ ਕੀਤਾ ਹੈ।”
6ਇਹ ਸੁਣ ਕੇ ਮੈਂ ਕਿਹਾ, “ਹਾਏ, ਸਰਬਸ਼ਕਤੀਮਾਨ ਯਾਹਵੇਹ, ਮੈਨੂੰ ਬੋਲਣਾ ਨਹੀਂ ਆਉਂਦਾ; ਮੈਂ ਬਹੁਤ ਛੋਟਾ ਹਾਂ।”
7ਪਰ ਯਾਹਵੇਹ ਨੇ ਮੈਨੂੰ ਕਿਹਾ, “ਇਹ ਨਾ ਕਹਿ, ‘ਮੈਂ ਬਹੁਤ ਛੋਟਾ ਹਾਂ।’ ਤੂੰ ਸਾਰਿਆਂ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਤੂੰ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ।
8ਉਹਨਾਂ ਤੋਂ ਨਾ ਡਰ, ਕਿਉਂਕਿ ਮੈਂ ਤੇਰੇ ਨਾਲ ਹਾਂ ਅਤੇ ਤੈਨੂੰ ਬਚਾਵਾਂਗਾ,” ਯਾਹਵੇਹ ਇਹ ਆਖਦਾ ਹੈ।