ਯਿਰਮਿਯਾਹ 1

ਪਰ ਯਾਹਵੇਹ ਨੇ ਮੈਨੂੰ ਕਿਹਾ, “ਇਹ ਨਾ ਕਹਿ, ‘ਮੈਂ ਬਹੁਤ ਛੋਟਾ ਹਾਂ।’ ਤੂੰ ਸਾਰਿਆਂ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਤੂੰ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ।

Jeremiah 1:7 (UKJV) But the LORD said unto me, Say not, I am a child: for you shall go to all that I shall send you, and whatsoever I command you you shall speak.

5“ਤੈਨੂੰ ਕੁੱਖ ਵਿੱਚ ਰਚਣ ਤੋਂ ਪਹਿਲਾਂ ਹੀ ਮੈਂ ਤੈਨੂੰ ਜਾਣਦਾ ਹਾਂ, ਤੇਰੇ ਜਨਮ ਤੋਂ ਪਹਿਲਾਂ ਹੀ ਮੈਂ ਤੈਨੂੰ ਅੱਡ ਕੀਤਾ; ਮੈਂ ਤੈਨੂੰ ਕੌਮਾਂ ਲਈ ਨਬੀ ਵਜੋਂ ਨਿਯੁਕਤ ਕੀਤਾ ਹੈ।”

6ਇਹ ਸੁਣ ਕੇ ਮੈਂ ਕਿਹਾ, “ਹਾਏ, ਸਰਬਸ਼ਕਤੀਮਾਨ ਯਾਹਵੇਹ, ਮੈਨੂੰ ਬੋਲਣਾ ਨਹੀਂ ਆਉਂਦਾ; ਮੈਂ ਬਹੁਤ ਛੋਟਾ ਹਾਂ।”

7ਪਰ ਯਾਹਵੇਹ ਨੇ ਮੈਨੂੰ ਕਿਹਾ, “ਇਹ ਨਾ ਕਹਿ, ‘ਮੈਂ ਬਹੁਤ ਛੋਟਾ ਹਾਂ।’ ਤੂੰ ਸਾਰਿਆਂ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਤੂੰ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ।

8ਉਹਨਾਂ ਤੋਂ ਨਾ ਡਰ, ਕਿਉਂਕਿ ਮੈਂ ਤੇਰੇ ਨਾਲ ਹਾਂ ਅਤੇ ਤੈਨੂੰ ਬਚਾਵਾਂਗਾ,” ਯਾਹਵੇਹ ਇਹ ਆਖਦਾ ਹੈ।

9ਤਦ ਯਾਹਵੇਹ ਨੇ ਆਪਣਾ ਹੱਥ ਵਧਾ ਕੇ ਮੇਰੇ ਮੂੰਹ ਨੂੰ ਛੂਹਿਆ ਅਤੇ ਮੈਨੂੰ ਕਿਹਾ, “ਮੈਂ ਆਪਣੇ ਸ਼ਬਦ ਤੇਰੇ ਮੂੰਹ ਵਿੱਚ ਪਾ ਦਿੱਤੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.