ਯਿਰਮਿਯਾਹ 10

ਜਦੋਂ ਉਹ ਗਰਜਦਾ ਹੈ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਸ਼ੋਰ ਹੁੰਦਾ ਹੈ; ਉਹ ਧਰਤੀ ਦੇ ਸਿਰਿਆਂ ਤੋਂ ਬੱਦਲਾਂ ਨੂੰ ਉਭਾਰਦਾ ਹੈ। ਉਹ ਵਰਖਾ ਲਈ ਬਿਜਲੀਆਂ ਚਮਕਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ।

Jeremiah 10:13 (UKJV) When he utters his voice, there is a multitude of waters in the heavens, and he causes the vapours to ascend from the ends of the earth; he makes lightnings with rain, and brings forth the wind out of his treasures.

11“ਉਹਨਾਂ ਨੂੰ ਇਹ ਦੱਸੋ: ‘ਇਹ ਦੇਵਤੇ, ਜਿਨ੍ਹਾਂ ਨੇ ਅਕਾਸ਼ ਅਤੇ ਧਰਤੀ ਨੂੰ ਨਹੀਂ ਬਣਾਇਆ, ਧਰਤੀ ਤੋਂ ਅਤੇ ਅਕਾਸ਼ ਦੇ ਹੇਠਾਂ ਤੋਂ ਨਾਸ਼ ਹੋ ਜਾਣਗੇ।’ ”

12ਪਰ ਪਰਮੇਸ਼ਵਰ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ; ਉਸ ਨੇ ਆਪਣੀ ਬੁੱਧ ਨਾਲ ਸੰਸਾਰ ਦੀ ਸਥਾਪਨਾ ਕੀਤੀ ਅਤੇ ਆਪਣੀ ਸਮਝ ਨਾਲ ਅਕਾਸ਼ ਨੂੰ ਤਾਣਿਆ ਹੈ।

13ਜਦੋਂ ਉਹ ਗਰਜਦਾ ਹੈ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਸ਼ੋਰ ਹੁੰਦਾ ਹੈ; ਉਹ ਧਰਤੀ ਦੇ ਸਿਰਿਆਂ ਤੋਂ ਬੱਦਲਾਂ ਨੂੰ ਉਭਾਰਦਾ ਹੈ। ਉਹ ਵਰਖਾ ਲਈ ਬਿਜਲੀਆਂ ਚਮਕਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ।

14ਹਰ ਕੋਈ ਮੂਰਖ ਅਤੇ ਗਿਆਨ ਤੋਂ ਰਹਿਤ ਹੈ; ਹਰ ਸੁਨਿਆਰਾ ਆਪਣੇ ਬੁੱਤਾਂ ਤੋਂ ਸ਼ਰਮਿੰਦਾ ਹੁੰਦਾ ਹੈ, ਕਿਉਂ ਜੋ ਉਸ ਦੀ ਬਣਾਈ ਹੋਈ ਮੂਰਤ ਝੂਠੀ ਹੈ; ਉਹਨਾਂ ਵਿੱਚ ਸਾਹ ਨਹੀਂ ਹੈ।

15ਉਹ ਵਿਅਰਥ ਹਨ, ਮਖੌਲ ਦੀਆਂ ਵਸਤਾਂ ਹਨ; ਜਦੋਂ ਉਹਨਾਂ ਦਾ ਨਿਆਂ ਆਵੇਗਾ, ਉਹ ਨਾਸ ਹੋ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.