14ਹਰ ਕੋਈ ਮੂਰਖ ਅਤੇ ਗਿਆਨ ਤੋਂ ਰਹਿਤ ਹੈ; ਹਰ ਸੁਨਿਆਰਾ ਆਪਣੇ ਬੁੱਤਾਂ ਤੋਂ ਸ਼ਰਮਿੰਦਾ ਹੁੰਦਾ ਹੈ, ਕਿਉਂ ਜੋ ਉਸ ਦੀ ਬਣਾਈ ਹੋਈ ਮੂਰਤ ਝੂਠੀ ਹੈ; ਉਹਨਾਂ ਵਿੱਚ ਸਾਹ ਨਹੀਂ ਹੈ।
15ਉਹ ਵਿਅਰਥ ਹਨ, ਮਖੌਲ ਦੀਆਂ ਵਸਤਾਂ ਹਨ; ਜਦੋਂ ਉਹਨਾਂ ਦਾ ਨਿਆਂ ਆਵੇਗਾ, ਉਹ ਨਾਸ ਹੋ ਜਾਣਗੇ।
16ਉਹ ਜੋ ਯਾਕੋਬ ਦਾ ਹਿੱਸਾ ਹੈ, ਉਹ ਇਨ੍ਹਾਂ ਵਰਗਾ ਨਹੀਂ ਹੈ, ਕਿਉਂਕਿ ਉਹ ਸਭ ਕੁਝ ਬਣਾਉਣ ਵਾਲਾ ਹੈ, ਇਸਰਾਏਲ ਸਮੇਤ, ਜੋ ਉਸ ਦੀ ਵਿਰਾਸਤ ਦੇ ਲੋਕ ਹਨ, ਉਸ ਦਾ ਨਾਮ ਸਰਬਸ਼ਕਤੀਮਾਨ ਯਾਹਵੇਹ ਹੈ।
17ਤੁਸੀਂ ਜਿਹੜੇ ਘੇਰੇ ਵਿੱਚ ਰਹਿੰਦੇ ਹੋ, ਜਗ੍ਹਾ ਨੂੰ ਛੱਡਣ ਲਈ ਆਪਣਾ ਸਮਾਨ ਇਕੱਠਾ ਕਰੋ।
18ਕਿਉਂਕਿ ਯਾਹਵੇਹ ਇਹ ਆਖਦਾ ਹੈ: “ਇਸ ਸਮੇਂ ਮੈਂ ਉਹਨਾਂ ਲੋਕਾਂ ਨੂੰ ਗੋਪੀਏ ਨਾਲ ਬਾਹਰ ਸੁੱਟ ਦਿਆਂਗਾ ਜਿਹੜੇ ਇਸ ਧਰਤੀ ਵਿੱਚ ਰਹਿੰਦੇ ਹਨ; ਮੈਂ ਉਹਨਾਂ ਉੱਤੇ ਬਿਪਤਾ ਲਿਆਵਾਂਗਾ ਤਾਂ ਜੋ ਉਹ ਫੜੇ ਜਾਣ।”