ਯਿਰਮਿਯਾਹ 11

ਯਹੂਦਾਹ, ਤੇਰੇ ਕੋਲ ਜਿੰਨੇ ਕਸਬੇ ਹਨ, ਓਨੇ ਦੇਵਤੇ ਹਨ ਅਤੇ ਜਿਹੜੀਆਂ ਜਗਵੇਦੀਆਂ ਤੁਸੀਂ ਉਸ ਸ਼ਰਮਨਾਕ ਦੇਵਤੇ ਬਆਲ ਲਈ ਧੂਪ ਧੁਖਾਉਣ ਲਈ ਬਣਾਈਆਂ ਹਨ ਉਹ ਯੇਰੂਸ਼ਲੇਮ ਦੀਆਂ ਗਲੀਆਂ ਜਿੰਨੀਆਂ ਹਨ।’

Jeremiah 11:13 (UKJV) For according to the number of your cities were your gods, O Judah; and according to the number of the streets of Jerusalem have all of you set up altars to that shameful thing, even altars to burn incense unto Baal.

11ਇਸ ਲਈ ਯਾਹਵੇਹ ਇਹ ਆਖਦਾ ਹੈ, ‘ਮੈਂ ਉਹਨਾਂ ਉੱਤੇ ਇੱਕ ਬਿਪਤਾ ਲਿਆਵਾਂਗਾ ਜਿਸ ਤੋਂ ਉਹ ਬਚ ਨਹੀਂ ਸਕਦੇ। ਭਾਵੇਂ ਉਹ ਮੈਨੂੰ ਪੁਕਾਰਨ, ਪਰ ਮੈਂ ਉਹਨਾਂ ਦੀ ਗੱਲ ਨਹੀਂ ਸੁਣਾਂਗਾ।

12ਯਹੂਦਾਹ ਦੇ ਕਸਬੇ ਅਤੇ ਯੇਰੂਸ਼ਲੇਮ ਦੇ ਲੋਕ ਜਾਣਗੇ ਅਤੇ ਉਹਨਾਂ ਦੇਵਤਿਆਂ ਨੂੰ ਪੁਕਾਰਨਗੇ ਜਿਨ੍ਹਾਂ ਦੇ ਅੱਗੇ ਉਹ ਧੂਪ ਧੁਖਾਉਂਦੇ ਹਨ, ਪਰ ਬਿਪਤਾ ਦੇ ਸਮੇਂ ਉਹ ਉਹਨਾਂ ਦੀ ਮਦਦ ਨਹੀਂ ਕਰਨਗੇ।

13ਯਹੂਦਾਹ, ਤੇਰੇ ਕੋਲ ਜਿੰਨੇ ਕਸਬੇ ਹਨ, ਓਨੇ ਦੇਵਤੇ ਹਨ ਅਤੇ ਜਿਹੜੀਆਂ ਜਗਵੇਦੀਆਂ ਤੁਸੀਂ ਉਸ ਸ਼ਰਮਨਾਕ ਦੇਵਤੇ ਬਆਲ ਲਈ ਧੂਪ ਧੁਖਾਉਣ ਲਈ ਬਣਾਈਆਂ ਹਨ ਉਹ ਯੇਰੂਸ਼ਲੇਮ ਦੀਆਂ ਗਲੀਆਂ ਜਿੰਨੀਆਂ ਹਨ।’

14“ਇਨ੍ਹਾਂ ਲੋਕਾਂ ਲਈ ਪ੍ਰਾਰਥਨਾ ਨਾ ਕਰੋ ਨਾ ਇਨ੍ਹਾਂ ਲਈ ਕੋਈ ਬੇਨਤੀ ਅਤੇ ਨਾ ਤਰਲਾਂ ਕਰ, ਕਿਉਂ ਜੋ ਮੈਂ ਨਹੀਂ ਸੁਣਾਂਗਾ ਜਿਸ ਵੇਲੇ ਉਹ ਆਪਣੀ ਬਿਪਤਾ ਦੇ ਕਾਰਨ ਪੁਕਾਰਨਗੇ।

15“ਮੇਰੀ ਪ੍ਰੀਤਮ ਮੇਰੇ ਘਰ ਵਿੱਚ ਕੀ ਕਰ ਰਹੀ ਹੈ ਜਦੋਂ ਉਸ ਨੇ ਹੋਰ ਬਹੁਤ ਸਾਰਿਆਂ ਨਾਲ ਭੈੜੇ ਕੰਮ ਕੀਤੇ? ਕੀ ਪਵਿੱਤਰ ਮਾਸ ਤੁਹਾਡੀ ਸਜ਼ਾ ਨੂੰ ਟਾਲ ਸਕਦਾ ਹੈ? ਜਦੋਂ ਤੁਸੀਂ ਆਪਣੀਆਂ ਬੁਰਾਈਆਂ ਵਿੱਚ ਰੁੱਝ ਜਾਂਦੇ ਹੋ, ਤਦ ਤੁਸੀਂ ਖੁਸ਼ ਹੁੰਦੇ ਹੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.