ਯਿਰਮਿਯਾਹ 11

ਉਹਨਾਂ ਨੂੰ ਦੱਸੋ ਕਿ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ, ‘ਸਰਾਪਿਆ ਹੋਇਆ ਹੈ ਉਹ ਵਿਅਕਤੀ ਜਿਹੜਾ ਇਸ ਨੇਮ ਦੀਆਂ ਗੱਲਾਂ ਨੂੰ ਨਹੀਂ ਮੰਨਦਾ,

Jeremiah 11:3 (UKJV) And say you unto them, Thus says the LORD God of Israel; Cursed be the man that obeys not the words of this covenant,

1ਇਹ ਉਹ ਬਚਨ ਹੈ ਜੋ ਯਿਰਮਿਯਾਹ ਨੂੰ ਯਾਹਵੇਹ ਵੱਲੋਂ ਆਇਆ ਸੀ:

2“ਇਸ ਨੇਮ ਦੀਆਂ ਗੱਲਾਂ ਨੂੰ ਸੁਣੋ ਅਤੇ ਉਹਨਾਂ ਨੂੰ ਯਹੂਦਾਹ ਦੇ ਲੋਕਾਂ ਅਤੇ ਯੇਰੂਸ਼ਲੇਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਦੱਸੋ।

3ਉਹਨਾਂ ਨੂੰ ਦੱਸੋ ਕਿ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ, ‘ਸਰਾਪਿਆ ਹੋਇਆ ਹੈ ਉਹ ਵਿਅਕਤੀ ਜਿਹੜਾ ਇਸ ਨੇਮ ਦੀਆਂ ਗੱਲਾਂ ਨੂੰ ਨਹੀਂ ਮੰਨਦਾ,

4ਉਹ ਗੱਲਾਂ ਜਿਨ੍ਹਾਂ ਦਾ ਮੈਂ ਤੁਹਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ ਜਦੋਂ ਮੈਂ ਉਹਨਾਂ ਨੂੰ ਮਿਸਰ ਦੀ ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਇਆ ਸੀ।’ ਮੈਂ ਕਿਹਾ, ‘ਮੇਰੀ ਗੱਲ ਮੰਨੋ ਅਤੇ ਉਹ ਸਭ ਕੁਝ ਕਰੋ ਜੋ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਅਤੇ ਤੁਸੀਂ ਮੇਰੇ ਲੋਕ ਹੋਵੋਂਗੇ ਅਤੇ ਮੈਂ ਤੁਹਾਡਾ ਪਰਮੇਸ਼ਵਰ ਹੋਵਾਂਗਾ।

5ਫਿਰ ਮੈਂ ਉਸ ਸਹੁੰ ਨੂੰ ਪੂਰਾ ਕਰਾਂਗਾ ਜੋ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਉਹਨਾਂ ਨੂੰ ਦੁੱਧ ਅਤੇ ਸ਼ਹਿਦ’ ਵਗਣ ਵਾਲੀ ਧਰਤੀ ਦੇਵਾਂਗਾ।” ਜਿਵੇਂ ਅੱਜ ਦੇ ਦਿਨ ਹੈ। ਮੈਂ ਉੱਤਰ ਦਿੱਤਾ ਅਤੇ ਆਖਿਆ, “ਹੇ ਯਾਹਵੇਹ, ਆਮੀਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.