2“ਇਸ ਨੇਮ ਦੀਆਂ ਗੱਲਾਂ ਨੂੰ ਸੁਣੋ ਅਤੇ ਉਹਨਾਂ ਨੂੰ ਯਹੂਦਾਹ ਦੇ ਲੋਕਾਂ ਅਤੇ ਯੇਰੂਸ਼ਲੇਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਦੱਸੋ।
3ਉਹਨਾਂ ਨੂੰ ਦੱਸੋ ਕਿ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ, ‘ਸਰਾਪਿਆ ਹੋਇਆ ਹੈ ਉਹ ਵਿਅਕਤੀ ਜਿਹੜਾ ਇਸ ਨੇਮ ਦੀਆਂ ਗੱਲਾਂ ਨੂੰ ਨਹੀਂ ਮੰਨਦਾ,
4ਉਹ ਗੱਲਾਂ ਜਿਨ੍ਹਾਂ ਦਾ ਮੈਂ ਤੁਹਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ ਜਦੋਂ ਮੈਂ ਉਹਨਾਂ ਨੂੰ ਮਿਸਰ ਦੀ ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਇਆ ਸੀ।’ ਮੈਂ ਕਿਹਾ, ‘ਮੇਰੀ ਗੱਲ ਮੰਨੋ ਅਤੇ ਉਹ ਸਭ ਕੁਝ ਕਰੋ ਜੋ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਅਤੇ ਤੁਸੀਂ ਮੇਰੇ ਲੋਕ ਹੋਵੋਂਗੇ ਅਤੇ ਮੈਂ ਤੁਹਾਡਾ ਪਰਮੇਸ਼ਵਰ ਹੋਵਾਂਗਾ।
5ਫਿਰ ਮੈਂ ਉਸ ਸਹੁੰ ਨੂੰ ਪੂਰਾ ਕਰਾਂਗਾ ਜੋ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਉਹਨਾਂ ਨੂੰ ਦੁੱਧ ਅਤੇ ਸ਼ਹਿਦ’ ਵਗਣ ਵਾਲੀ ਧਰਤੀ ਦੇਵਾਂਗਾ।” ਜਿਵੇਂ ਅੱਜ ਦੇ ਦਿਨ ਹੈ। ਮੈਂ ਉੱਤਰ ਦਿੱਤਾ ਅਤੇ ਆਖਿਆ, “ਹੇ ਯਾਹਵੇਹ, ਆਮੀਨ।”
6ਯਾਹਵੇਹ ਨੇ ਮੈਨੂੰ ਆਖਿਆ, “ਯਹੂਦਾਹ ਦੇ ਕਸਬਿਆਂ ਅਤੇ ਯੇਰੂਸ਼ਲੇਮ ਦੀਆਂ ਗਲੀਆਂ ਵਿੱਚ ਇਹ ਸਾਰੇ ਸ਼ਬਦ ਸੁਣਾਓ: ‘ਇਸ ਨੇਮ ਦੀਆਂ ਗੱਲਾਂ ਨੂੰ ਸੁਣੋ ਅਤੇ ਉਹਨਾਂ ਦੀ ਪਾਲਣਾ ਕਰੋ।