ਯਿਰਮਿਯਾਹ 11

ਜਦੋਂ ਤੋਂ ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਇਆ, ਅੱਜ ਤੱਕ, ਮੈਂ ਉਹਨਾਂ ਨੂੰ ਵਾਰ-ਵਾਰ ਚੇਤਾਵਨੀ ਦਿੰਦਾ ਰਿਹਾ ਅਤੇ ਕਹਿੰਦਾ ਰਿਹਾ, “ਮੇਰੀ ਗੱਲ ਮੰਨੋ।”

Jeremiah 11:7 (UKJV) For I earnestly protested unto your fathers in the day that I brought them up out of the land of Egypt, even unto this day, rising early and protesting, saying, Obey my voice.

5ਫਿਰ ਮੈਂ ਉਸ ਸਹੁੰ ਨੂੰ ਪੂਰਾ ਕਰਾਂਗਾ ਜੋ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਉਹਨਾਂ ਨੂੰ ਦੁੱਧ ਅਤੇ ਸ਼ਹਿਦ’ ਵਗਣ ਵਾਲੀ ਧਰਤੀ ਦੇਵਾਂਗਾ।” ਜਿਵੇਂ ਅੱਜ ਦੇ ਦਿਨ ਹੈ। ਮੈਂ ਉੱਤਰ ਦਿੱਤਾ ਅਤੇ ਆਖਿਆ, “ਹੇ ਯਾਹਵੇਹ, ਆਮੀਨ।”

6ਯਾਹਵੇਹ ਨੇ ਮੈਨੂੰ ਆਖਿਆ, “ਯਹੂਦਾਹ ਦੇ ਕਸਬਿਆਂ ਅਤੇ ਯੇਰੂਸ਼ਲੇਮ ਦੀਆਂ ਗਲੀਆਂ ਵਿੱਚ ਇਹ ਸਾਰੇ ਸ਼ਬਦ ਸੁਣਾਓ: ‘ਇਸ ਨੇਮ ਦੀਆਂ ਗੱਲਾਂ ਨੂੰ ਸੁਣੋ ਅਤੇ ਉਹਨਾਂ ਦੀ ਪਾਲਣਾ ਕਰੋ।

7ਜਦੋਂ ਤੋਂ ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਇਆ, ਅੱਜ ਤੱਕ, ਮੈਂ ਉਹਨਾਂ ਨੂੰ ਵਾਰ-ਵਾਰ ਚੇਤਾਵਨੀ ਦਿੰਦਾ ਰਿਹਾ ਅਤੇ ਕਹਿੰਦਾ ਰਿਹਾ, “ਮੇਰੀ ਗੱਲ ਮੰਨੋ।”

8ਪਰ ਉਹਨਾਂ ਨੇ ਨਾ ਸੁਣਿਆ ਅਤੇ ਨਾ ਹੀ ਧਿਆਨ ਦਿੱਤਾ; ਇਸ ਦੀ ਬਜਾਏ, ਉਹ ਆਪਣੇ ਬੁਰੇ ਦਿਲਾਂ ਦੀ ਜ਼ਿੱਦ ਦਾ ਅਨੁਸਾਰ ਚਲਦੇ ਰਹੇ। ਇਸ ਲਈ ਮੈਂ ਉਹਨਾਂ ਉੱਤੇ ਉਸ ਨੇਮ ਦੇ ਸਾਰੇ ਸਰਾਪ ਲਿਆਂਦੇ ਜਿਨ੍ਹਾਂ ਦੀ ਪਾਲਣਾ ਕਰਨ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਸੀ ਪਰ ਉਹਨਾਂ ਨੇ ਇਸ ਦੀ ਪਾਲਣਾ ਨਹੀਂ ਕੀਤੀ।’ ”

9ਤਦ ਯਾਹਵੇਹ ਨੇ ਮੈਨੂੰ ਆਖਿਆ, “ਯਹੂਦਾਹ ਦੇ ਲੋਕਾਂ ਅਤੇ ਯੇਰੂਸ਼ਲੇਮ ਵਿੱਚ ਰਹਿਣ ਵਾਲਿਆਂ ਵਿੱਚ ਇੱਕ ਸਾਜ਼ਿਸ਼ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.