ਯਿਰਮਿਯਾਹ 11

ਪਰ ਉਹਨਾਂ ਨੇ ਨਾ ਸੁਣਿਆ ਅਤੇ ਨਾ ਹੀ ਧਿਆਨ ਦਿੱਤਾ; ਇਸ ਦੀ ਬਜਾਏ, ਉਹ ਆਪਣੇ ਬੁਰੇ ਦਿਲਾਂ ਦੀ ਜ਼ਿੱਦ ਦਾ ਅਨੁਸਾਰ ਚਲਦੇ ਰਹੇ। ਇਸ ਲਈ ਮੈਂ ਉਹਨਾਂ ਉੱਤੇ ਉਸ ਨੇਮ ਦੇ ਸਾਰੇ ਸਰਾਪ ਲਿਆਂਦੇ ਜਿਨ੍ਹਾਂ ਦੀ ਪਾਲਣਾ ਕਰਨ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਸੀ ਪਰ ਉਹਨਾਂ ਨੇ ਇਸ ਦੀ ਪਾਲਣਾ ਨਹੀਂ ਕੀਤੀ।’ ”

Jeremiah 11:8 (UKJV) Yet they obeyed not, nor inclined their ear, but walked every one in the imagination of their evil heart: therefore I will bring upon them all the words of this covenant, which I commanded them to do: but they did them not.

6ਯਾਹਵੇਹ ਨੇ ਮੈਨੂੰ ਆਖਿਆ, “ਯਹੂਦਾਹ ਦੇ ਕਸਬਿਆਂ ਅਤੇ ਯੇਰੂਸ਼ਲੇਮ ਦੀਆਂ ਗਲੀਆਂ ਵਿੱਚ ਇਹ ਸਾਰੇ ਸ਼ਬਦ ਸੁਣਾਓ: ‘ਇਸ ਨੇਮ ਦੀਆਂ ਗੱਲਾਂ ਨੂੰ ਸੁਣੋ ਅਤੇ ਉਹਨਾਂ ਦੀ ਪਾਲਣਾ ਕਰੋ।

7ਜਦੋਂ ਤੋਂ ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਇਆ, ਅੱਜ ਤੱਕ, ਮੈਂ ਉਹਨਾਂ ਨੂੰ ਵਾਰ-ਵਾਰ ਚੇਤਾਵਨੀ ਦਿੰਦਾ ਰਿਹਾ ਅਤੇ ਕਹਿੰਦਾ ਰਿਹਾ, “ਮੇਰੀ ਗੱਲ ਮੰਨੋ।”

8ਪਰ ਉਹਨਾਂ ਨੇ ਨਾ ਸੁਣਿਆ ਅਤੇ ਨਾ ਹੀ ਧਿਆਨ ਦਿੱਤਾ; ਇਸ ਦੀ ਬਜਾਏ, ਉਹ ਆਪਣੇ ਬੁਰੇ ਦਿਲਾਂ ਦੀ ਜ਼ਿੱਦ ਦਾ ਅਨੁਸਾਰ ਚਲਦੇ ਰਹੇ। ਇਸ ਲਈ ਮੈਂ ਉਹਨਾਂ ਉੱਤੇ ਉਸ ਨੇਮ ਦੇ ਸਾਰੇ ਸਰਾਪ ਲਿਆਂਦੇ ਜਿਨ੍ਹਾਂ ਦੀ ਪਾਲਣਾ ਕਰਨ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਸੀ ਪਰ ਉਹਨਾਂ ਨੇ ਇਸ ਦੀ ਪਾਲਣਾ ਨਹੀਂ ਕੀਤੀ।’ ”

9ਤਦ ਯਾਹਵੇਹ ਨੇ ਮੈਨੂੰ ਆਖਿਆ, “ਯਹੂਦਾਹ ਦੇ ਲੋਕਾਂ ਅਤੇ ਯੇਰੂਸ਼ਲੇਮ ਵਿੱਚ ਰਹਿਣ ਵਾਲਿਆਂ ਵਿੱਚ ਇੱਕ ਸਾਜ਼ਿਸ਼ ਹੈ।

10ਉਹ ਆਪਣੇ ਪੁਰਖਿਆਂ ਦੇ ਪਾਪਾਂ ਵੱਲ ਮੁੜ ਗਏ ਹਨ, ਜਿਨ੍ਹਾਂ ਨੇ ਮੇਰੀਆਂ ਗੱਲਾਂ ਨੂੰ ਸੁਣਨ ਤੋਂ ਇਨਕਾਰ ਕੀਤਾ ਸੀ। ਉਹਨਾਂ ਨੇ ਦੂਸਰੇ ਦੇਵਤਿਆਂ ਦੀ ਪਿੱਛੇ ਚਲੇ ਗਏ ਹਨ ਅਤੇ ਹੋਰ ਦੇਵਤਿਆਂ ਦੀ ਪੂਜਾ ਕੀਤੀ ਹੈ। ਇਸਰਾਏਲ ਅਤੇ ਯਹੂਦਾਹ ਦੋਹਾਂ ਨੇ ਉਸ ਨੇਮ ਨੂੰ ਤੋੜ ਦਿੱਤਾ ਹੈ ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.