ਯਿਰਮਿਯਾਹ 12

ਪਰ ਹੇ ਯਾਹਵੇਹ, ਤੂੰ ਮੈਨੂੰ ਜਾਣਦਾ ਹੈ; ਤੂੰ ਮੈਨੂੰ ਜਾਚਦਾ ਹੈ ਅਤੇ ਮੇਰੇ ਵਿਚਾਰਾਂ ਨੂੰ ਪਰਖਦਾ ਹੈ ਜਿਹੜੇ ਤੇਰੇ ਬਾਰੇ ਹਨ। ਕੱਟੀ ਜਾਣ ਵਾਲੀ ਭੇਡ ਵਾਂਗੂੰ ਉਹਨਾਂ ਨੂੰ ਧੱਕ ਦੇ, ਉਹਨਾਂ ਨੂੰ ਕਤਲ ਦੇ ਦਿਨ ਲਈ ਵੱਖਰਾ ਰੱਖ!

Jeremiah 12:3 (UKJV) But you, O LORD, know me: you have seen me, and tried mine heart toward you: pull them out like sheep for the slaughter, and prepare them for the day of slaughter.

1ਹੇ ਯਾਹਵੇਹ, ਤੂੰ ਹਮੇਸ਼ਾ ਧਰਮੀ ਹੈ, ਜਦੋਂ ਮੈਂ ਤੇਰੇ ਸਾਹਮਣੇ ਦਲੀਲ ਲਿਆਉਂਦਾ ਹਾਂ। ਤਾਂ ਵੀ ਮੈਂ ਤੇਰੇ ਨਾਲ ਤੇਰੇ ਨਿਆਂ ਬਾਰੇ ਗੱਲ ਕਰਾਂਗਾ: ਦੁਸ਼ਟਾਂ ਦਾ ਰਾਹ ਕਿਉਂ ਸਫਲ ਹੁੰਦਾ ਹੈ? ਸਾਰੇ ਅਵਿਸ਼ਵਾਸੀ ਆਰਾਮ ਨਾਲ ਕਿਉਂ ਰਹਿੰਦੇ ਹਨ?

2ਤੂੰ ਉਹਨਾਂ ਨੂੰ ਲਾਇਆ ਅਤੇ ਉਹਨਾਂ ਨੇ ਜੜ੍ਹ ਵੀ ਫੜ ਲਈ; ਉਹ ਵਧਦੇ ਅਤੇ ਫਲ ਦਿੰਦੇ ਹਨ। ਤੂੰ ਸਦਾ ਉਹਨਾਂ ਦੇ ਬੁੱਲ੍ਹਾਂ ਉੱਤੇ ਹੈ ਪਰ ਉਹਨਾਂ ਦੇ ਦਿਲਾਂ ਤੋਂ ਦੂਰ ਹੈ।

3ਪਰ ਹੇ ਯਾਹਵੇਹ, ਤੂੰ ਮੈਨੂੰ ਜਾਣਦਾ ਹੈ; ਤੂੰ ਮੈਨੂੰ ਜਾਚਦਾ ਹੈ ਅਤੇ ਮੇਰੇ ਵਿਚਾਰਾਂ ਨੂੰ ਪਰਖਦਾ ਹੈ ਜਿਹੜੇ ਤੇਰੇ ਬਾਰੇ ਹਨ। ਕੱਟੀ ਜਾਣ ਵਾਲੀ ਭੇਡ ਵਾਂਗੂੰ ਉਹਨਾਂ ਨੂੰ ਧੱਕ ਦੇ, ਉਹਨਾਂ ਨੂੰ ਕਤਲ ਦੇ ਦਿਨ ਲਈ ਵੱਖਰਾ ਰੱਖ!

4ਕਦ ਤੱਕ ਧਰਤੀ ਸੁੱਕੀ ਰਹੇਗੀ ਅਤੇ ਹਰ ਖੇਤ ਦਾ ਘਾਹ ਕੁਮਲਾਇਆ ਰਹੇਗਾ? ਕਿਉਂ ਜੋ ਉਸ ਵਿੱਚ ਰਹਿਣ ਵਾਲੇ ਦੁਸ਼ਟ ਹਨ, ਜਾਨਵਰ ਅਤੇ ਪੰਛੀ ਨਾਸ ਹੋ ਗਏ ਹਨ। ਇਸ ਤੋਂ ਇਲਾਵਾ, ਲੋਕ ਕਹਿ ਰਹੇ ਹਨ, “ਉਹ ਨਹੀਂ ਵੇਖੇਗਾ ਕਿ ਸਾਡੇ ਨਾਲ ਕੀ ਵਾਪਰਦਾ ਹੈ।”

5“ਜੇਕਰ ਤੂੰ ਆਦਮੀਆਂ ਨਾਲ ਦੌੜ ਕੇ, ਥੱਕ ਗਿਆ ਹੈ, ਤਾਂ ਤੂੰ ਘੋੜਿਆਂ ਨਾਲ ਕਿਵੇਂ ਮੁਕਾਬਲਾ ਕਰੇਂਗਾ? ਜੇਕਰ ਤੂੰ ਮੈਦਾਨ ਵਿੱਚ ਖੜਾ ਨਹੀਂ ਹੋ ਸਕਦਾ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.