ਯਿਰਮਿਯਾਹ 13

ਇਸ ਲਈ ਮੈਂ ਇੱਕ ਕਮਰ ਕੱਸਾ ਮੁੱਲ ਲਿਆ ਜਿਵੇਂ ਕਿ ਯਾਹਵੇਹ ਨੇ ਨਿਰਦੇਸ਼ ਦਿੱਤਾ ਅਤੇ ਇਸਨੂੰ ਆਪਣੀ ਕਮਰ ਦੇ ਦੁਆਲੇ ਪਾ ਲਿਆ ਹੈ।

Jeremiah 13:2 (UKJV) So I got a girdle according to the word of the LORD, and put it on my loins.

1ਯਾਹਵੇਹ ਨੇ ਮੈਨੂੰ ਕਿਹਾ, “ਇੱਕ ਕਤਾਨ ਦਾ ਕਮਰ ਕੱਸਾ ਮੁੱਲ ਲੈ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲੈ ਪਰ ਉਹ ਪਾਣੀ ਵਿੱਚ ਨਾ ਭੇਵੀਂ ਨਾ।”

2ਇਸ ਲਈ ਮੈਂ ਇੱਕ ਕਮਰ ਕੱਸਾ ਮੁੱਲ ਲਿਆ ਜਿਵੇਂ ਕਿ ਯਾਹਵੇਹ ਨੇ ਨਿਰਦੇਸ਼ ਦਿੱਤਾ ਅਤੇ ਇਸਨੂੰ ਆਪਣੀ ਕਮਰ ਦੇ ਦੁਆਲੇ ਪਾ ਲਿਆ ਹੈ।

3ਫਿਰ ਮੇਰੇ ਕੋਲ ਦੂਸਰੀ ਵਾਰ ਯਾਹਵੇਹ ਦਾ ਬਚਨ ਆਇਆ:

4“ਜਿਹੜਾ ਕਮਰ ਕੱਸਾ ਤੂੰ ਮੁੱਲ ਲਿਆ ਹੈ ਅਤੇ ਜਿਹੜਾ ਤੇਰੇ ਲੱਕ ਉੱਤੇ ਹੈ ਉਸ ਨੂੰ ਲੈ, ਉੱਠ ਅਤੇ ਫ਼ਰਾਤ ਨੂੰ ਜਾ ਅਤੇ ਉੱਥੇ ਉਹ ਨੂੰ ਇੱਕ ਚੱਟਾਨ ਦੀ ਤੇੜ ਵਿੱਚ ਲੁਕਾ ਦੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.