ਯਿਰਮਿਯਾਹ 14

ਅਤੇ ਜਿਨ੍ਹਾਂ ਲੋਕਾਂ ਬਾਰੇ ਉਹ ਭਵਿੱਖਬਾਣੀ ਕਰ ਰਹੇ ਹਨ, ਉਹਨਾਂ ਨੂੰ ਕਾਲ ਅਤੇ ਤਲਵਾਰ ਦੇ ਕਾਰਨ ਯੇਰੂਸ਼ਲੇਮ ਦੀਆਂ ਗਲੀਆਂ ਵਿੱਚ ਸੁੱਟ ਦਿੱਤਾ ਜਾਵੇਗਾ। ਉਹਨਾਂ ਨੂੰ, ਉਹਨਾਂ ਦੀਆਂ ਪਤਨੀਆਂ, ਉਹਨਾਂ ਦੇ ਪੁੱਤਰਾਂ ਅਤੇ ਉਹਨਾਂ ਦੀਆਂ ਧੀਆਂ ਨੂੰ ਦਫ਼ਨਾਉਣ ਵਾਲਾ ਕੋਈ ਨਹੀਂ ਹੋਵੇਗਾ। ਮੈਂ ਉਹਨਾਂ ਉੱਤੇ ਉਹ ਬਿਪਤਾ ਪਾਵਾਂਗਾ ਜਿਸ ਦੇ ਉਹ ਹੱਕਦਾਰ ਹਨ।

Jeremiah 14:16 (UKJV) And the people to whom they prophesy shall be cast out in the streets of Jerusalem because of the famine and the sword; and they shall have none to bury them, them, their wives, nor their sons, nor their daughters: for I will pour their wickedness upon them.

14ਤਦ ਯਾਹਵੇਹ ਨੇ ਮੈਨੂੰ ਕਿਹਾ, “ਨਬੀ ਮੇਰੇ ਨਾਮ ਉੱਤੇ ਝੂਠੇ ਅਗੰਮਵਾਕ ਕਰਦੇ ਹਨ। ਮੈਂ ਉਹਨਾਂ ਨੂੰ ਨਾ ਭੇਜਿਆ ਹੈ, ਨਾ ਉਹਨਾਂ ਨੂੰ ਨਿਯੁਕਤ ਕੀਤਾ ਹੈ ਅਤੇ ਨਾ ਹੀ ਉਹਨਾਂ ਨਾਲ ਗੱਲ ਕੀਤੀ ਹੈ। ਉਹ ਤੁਹਾਡੇ ਲਈ ਝੂਠੇ ਦਰਸ਼ਨਾਂ, ਭਵਿੱਖਬਾਣੀਆਂ, ਮੂਰਤੀ ਪੂਜਾ ਅਤੇ ਆਪਣੇ ਮਨਾਂ ਦੇ ਭਰਮ ਦੀ ਭਵਿੱਖਬਾਣੀ ਕਰ ਰਹੇ ਹਨ।

15ਇਸ ਲਈ ਯਾਹਵੇਹ ਨਬੀਆਂ ਬਾਰੇ ਇਹ ਆਖਦਾ ਹੈ ਜੋ ਮੇਰੇ ਨਾਮ ਲੈ ਕੇ ਭਵਿੱਖਬਾਣੀ ਕਰਦੇ ਹਨ: ਮੈਂ ਉਹਨਾਂ ਨੂੰ ਨਹੀਂ ਭੇਜਿਆ, ਪਰ ਉਹ ਫਿਰ ਵੀ ਕਹਿ ਰਹੇ ਹਨ, ‘ਕੋਈ ਤਲਵਾਰ ਜਾਂ ਕਾਲ ਇਸ ਧਰਤੀ ਨੂੰ ਨਹੀਂ ਛੂਹੇਗਾ।’ ਉਹੀ ਨਬੀ ਤਲਵਾਰ ਅਤੇ ਕਾਲ ਨਾਲ ਮਰ ਜਾਣਗੇ।

16ਅਤੇ ਜਿਨ੍ਹਾਂ ਲੋਕਾਂ ਬਾਰੇ ਉਹ ਭਵਿੱਖਬਾਣੀ ਕਰ ਰਹੇ ਹਨ, ਉਹਨਾਂ ਨੂੰ ਕਾਲ ਅਤੇ ਤਲਵਾਰ ਦੇ ਕਾਰਨ ਯੇਰੂਸ਼ਲੇਮ ਦੀਆਂ ਗਲੀਆਂ ਵਿੱਚ ਸੁੱਟ ਦਿੱਤਾ ਜਾਵੇਗਾ। ਉਹਨਾਂ ਨੂੰ, ਉਹਨਾਂ ਦੀਆਂ ਪਤਨੀਆਂ, ਉਹਨਾਂ ਦੇ ਪੁੱਤਰਾਂ ਅਤੇ ਉਹਨਾਂ ਦੀਆਂ ਧੀਆਂ ਨੂੰ ਦਫ਼ਨਾਉਣ ਵਾਲਾ ਕੋਈ ਨਹੀਂ ਹੋਵੇਗਾ। ਮੈਂ ਉਹਨਾਂ ਉੱਤੇ ਉਹ ਬਿਪਤਾ ਪਾਵਾਂਗਾ ਜਿਸ ਦੇ ਉਹ ਹੱਕਦਾਰ ਹਨ।

17“ਉਹਨਾਂ ਨੂੰ ਇਹ ਸ਼ਬਦ ਕਹੋ: “ ‘ਮੇਰੀਆਂ ਅੱਖਾਂ ਲਗਾਤਾਰ ਰਾਤ ਅਤੇ ਦਿਨ ਹੰਝੂ ਵਹਾਉਣਗੀਆਂ ਅਤੇ ਰੁਕਣਗੀਆਂ ਨਹੀਂ; ਕਿਉਂਕਿ ਮੇਰੇ ਲੋਕਾਂ ਦੀ ਕੁਆਰੀ ਧੀ ਨੂੰ ਇੱਕ ਗੰਭੀਰ ਜ਼ਖ਼ਮ, ਇੱਕ ਕੁਚਲਣ ਵਾਲਾ ਝਟਕਾ ਲੱਗਾ ਹੈ।

18ਜੇਕਰ ਮੈਂ ਦੇਸ਼ ਵਿੱਚ ਜਾਵਾਂ, ਮੈਂ ਉਹਨਾਂ ਨੂੰ ਤਲਵਾਰ ਨਾਲ ਵੱਢੇ ਹੋਏ ਵੇਖਦਾ ਹਾਂ; ਜੇ ਮੈਂ ਸ਼ਹਿਰ ਵਿੱਚ ਜਾਵਾਂ, ਮੈਂ ਕਾਲ ਦੀ ਤਬਾਹੀ ਵੇਖਦਾ ਹਾਂ। ਨਬੀ ਅਤੇ ਜਾਜਕ ਦੋਨੋਂ ਉਸ ਦੇਸ਼ ਵਿੱਚ ਗਏ ਹਨ ਜਿਸ ਨੂੰ ਉਹ ਨਹੀਂ ਜਾਣਦੇ ਸਨ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.