18ਜੇਕਰ ਮੈਂ ਦੇਸ਼ ਵਿੱਚ ਜਾਵਾਂ, ਮੈਂ ਉਹਨਾਂ ਨੂੰ ਤਲਵਾਰ ਨਾਲ ਵੱਢੇ ਹੋਏ ਵੇਖਦਾ ਹਾਂ; ਜੇ ਮੈਂ ਸ਼ਹਿਰ ਵਿੱਚ ਜਾਵਾਂ, ਮੈਂ ਕਾਲ ਦੀ ਤਬਾਹੀ ਵੇਖਦਾ ਹਾਂ। ਨਬੀ ਅਤੇ ਜਾਜਕ ਦੋਨੋਂ ਉਸ ਦੇਸ਼ ਵਿੱਚ ਗਏ ਹਨ ਜਿਸ ਨੂੰ ਉਹ ਨਹੀਂ ਜਾਣਦੇ ਸਨ।’ ”
19ਕੀ ਤੂੰ ਯਹੂਦਾਹ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ? ਕੀ ਤੂੰ ਸੀਯੋਨ ਨੂੰ ਤੁੱਛ ਜਾਣਦਾ ਹੈ? ਤੂੰ ਸਾਨੂੰ ਕਿਉਂ ਦੁੱਖ ਦਿੱਤਾ ਹੈ ਤਾਂ ਜੋ ਅਸੀਂ ਚੰਗੇ ਨਾ ਹੋ ਸੱਕੀਏ? ਅਸੀਂ ਸ਼ਾਂਤੀ ਦੀ ਆਸ ਰੱਖੀ ਪਰ ਕੋਈ ਭਲਿਆਈ ਹੈ ਹੀ ਨਹੀਂ, ਅਰੋਗਤਾ ਦੇ ਵੇਲੇ ਲਈ ਵੀ ਪਰ ਸਿਰਫ ਦਹਿਸ਼ਤ ਹੀ ਸੀ।
20ਹੇ ਯਾਹਵੇਹ, ਅਸੀਂ ਆਪਣੀ ਦੁਸ਼ਟਤਾ, ਅਤੇ ਆਪਣੇ ਪੁਰਖਿਆਂ ਦੇ ਦੋਸ਼ ਨੂੰ ਸਵੀਕਾਰ ਕਰਦੇ ਹਾਂ; ਅਸੀਂ ਸੱਚਮੁੱਚ ਤੇਰੇ ਵਿਰੁੱਧ ਪਾਪ ਕੀਤਾ ਹੈ।
21ਤੇਰੇ ਨਾਮ ਦੀ ਖ਼ਾਤਰ ਸਾਨੂੰ ਤੁੱਛ ਨਾ ਸਮਝ; ਆਪਣੇ ਪਰਤਾਪਵਾਨ ਸਿੰਘਾਸਣ ਦਾ ਨਿਰਾਦਰ ਨਾ ਕਰ। ਸਾਡੇ ਨਾਲ ਆਪਣੇ ਨੇਮ ਨੂੰ ਯਾਦ ਰੱਖ ਅਤੇ ਇਸ ਨੂੰ ਨਾ ਤੋੜ।
22ਕੀ ਕੌਮਾਂ ਦੇ ਨਿਕੰਮੇ ਬੁੱਤਾਂ ਵਿੱਚੋਂ ਕੋਈ ਵਰਖਾ ਲਿਆਉਂਦਾ ਹੈ? ਕੀ ਅਕਾਸ਼ ਖੁਦ ਹੀ ਵਰਖਾ ਕਰਦੇ ਹਨ? ਹੇ ਯਾਹਵੇਹ ਸਾਡੇ ਪਰਮੇਸ਼ਵਰ, ਕੀ ਤੂੰ ਉਹ ਨਹੀਂ? ਇਸ ਲਈ ਸਾਡੀ ਉਮੀਦ ਤੇਰੇ ਉੱਤੇ ਹੈ, ਕਿਉਂਕਿ ਇਹ ਸਭ ਕੁਝ ਕਰਨ ਵਾਲੇ ਤੁਸੀਂ ਹੀ ਹੋ।