ਯਿਰਮਿਯਾਹ 14

ਤੂੰ ਕਿਉਂ ਮਨੁੱਖ ਵਾਂਗੂੰ ਘਬਰਾ ਜਾਂਦਾ ਹੈ? ਉਸ ਸੂਰਮੇ ਵਾਂਗੂੰ ਜੋ ਬਚਾਉਣ ਦੀ ਸ਼ਕਤੀ ਨਹੀਂ ਰੱਖਦਾ? ਤਾਂ ਵੀ ਹੇ ਯਾਹਵੇਹ, ਤੂੰ ਸਾਡੇ ਵਿਚਕਾਰ ਹੈ ਅਤੇ ਅਸੀਂ ਤੇਰੇ ਨਾਮ ਦੇ ਕਹਾਉਂਦੇ ਹਾਂ; ਸਾਨੂੰ ਨਾ ਛੱਡ!

Jeremiah 14:9 (UKJV) Why should you be as a man astonished, as a mighty man that cannot save? yet you, O LORD, are in the midst of us, and we are called by your name; leave us not.

7ਭਾਵੇਂ ਸਾਡੇ ਪਾਪ ਸਾਡੇ ਵਿਰੁੱਧ ਗਵਾਹੀ ਦਿੰਦੇ ਹਨ, ਯਾਹਵੇਹ, ਆਪਣੇ ਨਾਮ ਦੀ ਖ਼ਾਤਰ ਕੁਝ ਕਰ, ਕਿਉਂਕਿ ਅਸੀਂ ਅਕਸਰ ਬਗਾਵਤ ਕੀਤੀ ਹੈ; ਅਸੀਂ ਤੁਹਾਡੇ ਵਿਰੁੱਧ ਪਾਪ ਕੀਤਾ ਹੈ।

8ਤੂੰ ਜਿਹੜਾ ਇਸਰਾਏਲ ਦੀ ਆਸ ਹੈ, ਮੁਸੀਬਤ ਵਿੱਚ ਉਹ ਦਾ ਮੁਕਤੀਦਾਤਾ ਹੈ, ਤੂੰ ਧਰਤੀ ਵਿੱਚ ਪਰਦੇਸੀ ਵਰਗਾ ਕਿਉਂ ਹੈ, ਉਸ ਮੁਸਾਫ਼ਰ ਵਰਗਾ ਜੋ ਸਿਰਫ ਇੱਕ ਰਾਤ ਠਹਿਰਦਾ ਹੈ?

9ਤੂੰ ਕਿਉਂ ਮਨੁੱਖ ਵਾਂਗੂੰ ਘਬਰਾ ਜਾਂਦਾ ਹੈ? ਉਸ ਸੂਰਮੇ ਵਾਂਗੂੰ ਜੋ ਬਚਾਉਣ ਦੀ ਸ਼ਕਤੀ ਨਹੀਂ ਰੱਖਦਾ? ਤਾਂ ਵੀ ਹੇ ਯਾਹਵੇਹ, ਤੂੰ ਸਾਡੇ ਵਿਚਕਾਰ ਹੈ ਅਤੇ ਅਸੀਂ ਤੇਰੇ ਨਾਮ ਦੇ ਕਹਾਉਂਦੇ ਹਾਂ; ਸਾਨੂੰ ਨਾ ਛੱਡ!

10ਯਾਹਵੇਹ ਇਨ੍ਹਾਂ ਲੋਕਾਂ ਬਾਰੇ ਆਖਦਾ ਹੈ: “ਉਹ ਭਟਕਣਾ ਬਹੁਤ ਪਸੰਦ ਕਰਦੇ ਹਨ; ਉਹ ਆਪਣੇ ਪੈਰਾਂ ਨੂੰ ਨਹੀਂ ਰੋਕਦੇ। ਇਸ ਲਈ ਯਾਹਵੇਹ ਉਹਨਾਂ ਨੂੰ ਸਵੀਕਾਰ ਨਹੀਂ ਕਰਦਾ; ਉਹ ਹੁਣ ਉਹਨਾਂ ਦੀਆਂ ਬੁਰਾਈਆਂ ਨੂੰ ਯਾਦ ਕਰੇਗਾ ਅਤੇ ਉਹਨਾਂ ਨੂੰ ਉਹਨਾਂ ਦੇ ਪਾਪਾਂ ਦੀ ਸਜ਼ਾ ਦੇਵੇਗਾ।”

11ਤਦ ਯਾਹਵੇਹ ਨੇ ਮੈਨੂੰ ਕਿਹਾ, “ਇਨ੍ਹਾਂ ਲੋਕਾਂ ਦੀ ਭਲਾਈ ਲਈ ਪ੍ਰਾਰਥਨਾ ਨਾ ਕਰ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.