ਯਿਰਮਿਯਾਹ 15

ਅਤੇ ਜੇਕਰ ਉਹ ਤੁਹਾਨੂੰ ਪੁੱਛਣ, ‘ਅਸੀਂ ਕਿੱਥੇ ਜਾਵਾਂਗੇ?’ ਤਾਂ ਉਹਨਾਂ ਨੂੰ ਦੱਸੋ, ‘ਯਾਹਵੇਹ ਇਹ ਆਖਦਾ ਹੈ: “ ‘ਜਿਹੜੇ ਮੌਤ ਦੇ ਲਈ, ਉਹ ਮੌਤ ਵੱਲ; ਜਿਹੜੇ ਤਲਵਾਰ ਲਈ, ਉਹ ਤਲਵਾਰ ਵੱਲ; ਜਿਹੜੇ ਕਾਲ ਲਈ, ਉਹ ਕਾਲ ਵੱਲ; ਜਿਹੜੇ ਗ਼ੁਲਾਮੀ ਲਈ, ਉਹ ਗ਼ੁਲਾਮੀ ਵੱਲ।’ ”

Jeremiah 15:2 (UKJV) And it shall come to pass, if they say unto you, Where shall we go forth? then you shall tell them, Thus says the LORD; Such as are for death, to death; and such as are for the sword, to the sword; and such as are for the famine, to the famine; and such as are for the captivity, to the captivity.

1ਤਦ ਯਾਹਵੇਹ ਨੇ ਮੈਨੂੰ ਕਿਹਾ ਕਿ, “ਭਾਵੇਂ ਮੋਸ਼ੇਹ ਅਤੇ ਸਮੂਏਲ ਮੇਰੇ ਸਾਹਮਣੇ ਖੜੇ ਹੋਣ, ਮੇਰਾ ਦਿਲ ਇਨ੍ਹਾਂ ਲੋਕਾਂ ਵੱਲ ਨਹੀਂ ਜਾਵੇਗਾ। ਉਹਨਾਂ ਨੂੰ ਮੇਰੀ ਹਜ਼ੂਰੀ ਤੋਂ ਦੂਰ ਭੇਜ ਦਿਉ ਕਿ ਉਹ ਚਲੇ ਜਾਣ!

2ਅਤੇ ਜੇਕਰ ਉਹ ਤੁਹਾਨੂੰ ਪੁੱਛਣ, ‘ਅਸੀਂ ਕਿੱਥੇ ਜਾਵਾਂਗੇ?’ ਤਾਂ ਉਹਨਾਂ ਨੂੰ ਦੱਸੋ, ‘ਯਾਹਵੇਹ ਇਹ ਆਖਦਾ ਹੈ: “ ‘ਜਿਹੜੇ ਮੌਤ ਦੇ ਲਈ, ਉਹ ਮੌਤ ਵੱਲ; ਜਿਹੜੇ ਤਲਵਾਰ ਲਈ, ਉਹ ਤਲਵਾਰ ਵੱਲ; ਜਿਹੜੇ ਕਾਲ ਲਈ, ਉਹ ਕਾਲ ਵੱਲ; ਜਿਹੜੇ ਗ਼ੁਲਾਮੀ ਲਈ, ਉਹ ਗ਼ੁਲਾਮੀ ਵੱਲ।’ ”

3ਯਾਹਵੇਹ ਇਹ ਆਖਦਾ ਹੈ, “ਮੈਂ ਉਹਨਾਂ ਦੇ ਵਿਰੁੱਧ ਚਾਰ ਤਰ੍ਹਾਂ ਦੀਆਂ ਵਸਤੂਆਂ ਨੂੰ ਠਹਿਰਾਵਾਂਗਾ, ਮਾਰਨ ਲਈ ਤਲਵਾਰ, ਕੁੱਤਿਆਂ ਨੂੰ ਪਾੜਨ ਲਈ ਅਤੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਨਿਗਲਣ ਅਤੇ ਤਬਾਹ ਕਰਨ ਲਈ।

4ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਪੁੱਤਰ ਮਨੱਸ਼ੇਹ ਨੇ ਜੋ ਯੇਰੂਸ਼ਲੇਮ ਵਿੱਚ ਕੀਤਾ, ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਘਿਣਾਉਣੀ ਬਣਾ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.