ਯਿਰਮਿਯਾਹ 16

ਇਸ ਲਈ ਮੈਂ ਤੁਹਾਨੂੰ ਇਸ ਧਰਤੀ ਤੋਂ ਬਾਹਰ ਉਸ ਦੇਸ਼ ਵਿੱਚ ਸੁੱਟ ਦਿਆਂਗਾ, ਨਾ ਤਾਂ ਤੁਸੀਂ ਅਤੇ ਨਾ ਹੀ ਤੁਹਾਡੇ ਪੁਰਖਿਆਂ ਨੇ ਜਾਣਿਆ ਸੀ ਅਤੇ ਉੱਥੇ ਤੁਸੀਂ ਦਿਨ-ਰਾਤ ਹੋਰ ਦੇਵਤਿਆਂ ਦੀ ਉਪਾਸਨਾ ਕਰੋਗੇ, ਕਿਉਂਕਿ ਮੈਂ ਤੁਹਾਡੇ ਉੱਤੇ ਕੋਈ ਕਿਰਪਾ ਨਹੀਂ ਕਰਾਂਗਾ।’ ”

Jeremiah 16:13 (UKJV) Therefore will I cast you out of this land into a land that all of you know not, neither all of you nor your fathers; and there shall all of you serve other gods day and night; where I will not show you favour.

11ਫਿਰ ਉਹਨਾਂ ਨੂੰ ਆਖੋ, ਯਾਹਵੇਹ ਇਹ ਆਖਦਾ ਹੈ, ‘ਇਹ ਇਸ ਲਈ ਹੈ ਕਿਉਂਕਿ ਤੁਹਾਡੇ ਪੁਰਖਿਆਂ ਨੇ ਮੈਨੂੰ ਤਿਆਗ ਦਿੱਤਾ ਸੀ ਅਤੇ ਹੋਰ ਦੇਵਤਿਆਂ ਦੇ ਪਿੱਛੇ ਚੱਲੇ ਅਤੇ ਉਹਨਾਂ ਦੀ ਸੇਵਾ ਕੀਤੀ ਅਤੇ ਉਹਨਾਂ ਦੀ ਪੂਜਾ ਕੀਤੀ। ਉਹਨਾਂ ਨੇ ਮੈਨੂੰ ਤਿਆਗ ਦਿੱਤਾ ਅਤੇ ਮੇਰੀ ਬਿਵਸਥਾ ਨੂੰ ਨਹੀਂ ਮੰਨਿਆ।

12ਪਰ ਤੁਸੀਂ ਆਪਣੇ ਪੁਰਖਿਆਂ ਨਾਲੋਂ ਵੀ ਵੱਧ ਦੁਸ਼ਟਤਾ ਕੀਤੀ। ਵੇਖੋ ਕਿਵੇਂ ਤੁਸੀਂ ਸਾਰੇ ਮੇਰੀ ਗੱਲ ਮੰਨਣ ਦੀ ਬਜਾਏ ਆਪਣੇ ਦੁਸ਼ਟ ਦਿਲਾਂ ਦੀ ਜ਼ਿੱਦ ਤੇ ਚੱਲ ਰਹੇ ਹੋ।

13ਇਸ ਲਈ ਮੈਂ ਤੁਹਾਨੂੰ ਇਸ ਧਰਤੀ ਤੋਂ ਬਾਹਰ ਉਸ ਦੇਸ਼ ਵਿੱਚ ਸੁੱਟ ਦਿਆਂਗਾ, ਨਾ ਤਾਂ ਤੁਸੀਂ ਅਤੇ ਨਾ ਹੀ ਤੁਹਾਡੇ ਪੁਰਖਿਆਂ ਨੇ ਜਾਣਿਆ ਸੀ ਅਤੇ ਉੱਥੇ ਤੁਸੀਂ ਦਿਨ-ਰਾਤ ਹੋਰ ਦੇਵਤਿਆਂ ਦੀ ਉਪਾਸਨਾ ਕਰੋਗੇ, ਕਿਉਂਕਿ ਮੈਂ ਤੁਹਾਡੇ ਉੱਤੇ ਕੋਈ ਕਿਰਪਾ ਨਹੀਂ ਕਰਾਂਗਾ।’ ”

14ਯਾਹਵੇਹ ਦਾ ਵਾਕ ਹੈ, “ਉਹ ਦਿਨ ਆ ਰਹੇ ਹਨ, ਜਦੋਂ ਇਹ ਨਹੀਂ ਕਿਹਾ ਜਾਵੇਗਾ, ‘ਜਿਉਂਦੇ ਯਾਹਵੇਹ ਦੀ ਸਹੁੰ, ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ਼ ਵਿੱਚੋਂ ਬਾਹਰ ਕੱਢ ਲਿਆਇਆ,’

15ਪਰ ਇਹ ਆਖਿਆ ਜਾਵੇਗਾ, ਜਿਉਂਦੇ ਯਾਹਵੇਹ ਦੀ ਸਹੁੰ, ਜਿਸ ਨੇ ਇਸਰਾਏਲੀਆਂ ਨੂੰ ਉੱਤਰ ਦੇ ਦੇਸ਼ ਵਿੱਚੋਂ ਅਤੇ ਉਹਨਾਂ ਸਾਰੇ ਦੇਸ਼ਾਂ ਵਿੱਚੋਂ ਜਿੱਥੇ ਉਸ ਨੇ ਉਹਨਾਂ ਨੂੰ ਕੱਢ ਦਿੱਤਾ ਸੀ, ਕੱਢ ਲਿਆਇਆ। ਉਹਨਾਂ ਨੂੰ ਉਸ ਧਰਤੀ ਉੱਤੇ ਵਾਪਸ ਲਿਆਓ ਜਿਹੜੀ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.