ਯਿਰਮਿਯਾਹ 16

ਪਰ ਇਹ ਆਖਿਆ ਜਾਵੇਗਾ, ਜਿਉਂਦੇ ਯਾਹਵੇਹ ਦੀ ਸਹੁੰ, ਜਿਸ ਨੇ ਇਸਰਾਏਲੀਆਂ ਨੂੰ ਉੱਤਰ ਦੇ ਦੇਸ਼ ਵਿੱਚੋਂ ਅਤੇ ਉਹਨਾਂ ਸਾਰੇ ਦੇਸ਼ਾਂ ਵਿੱਚੋਂ ਜਿੱਥੇ ਉਸ ਨੇ ਉਹਨਾਂ ਨੂੰ ਕੱਢ ਦਿੱਤਾ ਸੀ, ਕੱਢ ਲਿਆਇਆ। ਉਹਨਾਂ ਨੂੰ ਉਸ ਧਰਤੀ ਉੱਤੇ ਵਾਪਸ ਲਿਆਓ ਜਿਹੜੀ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ।”

Jeremiah 16:15 (UKJV) But, The LORD lives, that brought up the children of Israel from the land of the north, and from all the lands where he had driven them: and I will bring them again into their land that I gave unto their fathers.

13ਇਸ ਲਈ ਮੈਂ ਤੁਹਾਨੂੰ ਇਸ ਧਰਤੀ ਤੋਂ ਬਾਹਰ ਉਸ ਦੇਸ਼ ਵਿੱਚ ਸੁੱਟ ਦਿਆਂਗਾ, ਨਾ ਤਾਂ ਤੁਸੀਂ ਅਤੇ ਨਾ ਹੀ ਤੁਹਾਡੇ ਪੁਰਖਿਆਂ ਨੇ ਜਾਣਿਆ ਸੀ ਅਤੇ ਉੱਥੇ ਤੁਸੀਂ ਦਿਨ-ਰਾਤ ਹੋਰ ਦੇਵਤਿਆਂ ਦੀ ਉਪਾਸਨਾ ਕਰੋਗੇ, ਕਿਉਂਕਿ ਮੈਂ ਤੁਹਾਡੇ ਉੱਤੇ ਕੋਈ ਕਿਰਪਾ ਨਹੀਂ ਕਰਾਂਗਾ।’ ”

14ਯਾਹਵੇਹ ਦਾ ਵਾਕ ਹੈ, “ਉਹ ਦਿਨ ਆ ਰਹੇ ਹਨ, ਜਦੋਂ ਇਹ ਨਹੀਂ ਕਿਹਾ ਜਾਵੇਗਾ, ‘ਜਿਉਂਦੇ ਯਾਹਵੇਹ ਦੀ ਸਹੁੰ, ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ਼ ਵਿੱਚੋਂ ਬਾਹਰ ਕੱਢ ਲਿਆਇਆ,’

15ਪਰ ਇਹ ਆਖਿਆ ਜਾਵੇਗਾ, ਜਿਉਂਦੇ ਯਾਹਵੇਹ ਦੀ ਸਹੁੰ, ਜਿਸ ਨੇ ਇਸਰਾਏਲੀਆਂ ਨੂੰ ਉੱਤਰ ਦੇ ਦੇਸ਼ ਵਿੱਚੋਂ ਅਤੇ ਉਹਨਾਂ ਸਾਰੇ ਦੇਸ਼ਾਂ ਵਿੱਚੋਂ ਜਿੱਥੇ ਉਸ ਨੇ ਉਹਨਾਂ ਨੂੰ ਕੱਢ ਦਿੱਤਾ ਸੀ, ਕੱਢ ਲਿਆਇਆ। ਉਹਨਾਂ ਨੂੰ ਉਸ ਧਰਤੀ ਉੱਤੇ ਵਾਪਸ ਲਿਆਓ ਜਿਹੜੀ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ।”

16ਯਾਹਵੇਹ ਨੇ ਕਿਹਾ, “ਪਰ ਹੁਣ ਮੈਂ ਬਹੁਤ ਸਾਰੇ ਮਛੇਰਿਆਂ ਨੂੰ ਬੁਲਾਵਾਂਗਾ ਅਤੇ ਉਹ ਉਹਨਾਂ ਨੂੰ ਫੜ ਲੈਣਗੇ। ਉਸ ਤੋਂ ਬਾਅਦ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਬੁਲਾਵਾਂਗਾ, ਅਤੇ ਉਹ ਹਰ ਪਰਬਤ ਅਤੇ ਪਹਾੜ ਉੱਤੇ ਅਤੇ ਚਟਾਨਾਂ ਦੀਆਂ ਤੇੜਾਂ ਤੋਂ ਉਹਨਾਂ ਦਾ ਸ਼ਿਕਾਰ ਕਰਨਗੇ।

17ਮੇਰੀ ਨਿਗਾਹ ਉਹਨਾਂ ਦੇ ਸਾਰੇ ਰਾਹਾਂ ਉੱਤੇ ਹੈ। ਉਹ ਮੇਰੇ ਤੋਂ ਲੁਕੇ ਨਹੀਂ ਹਨ, ਨਾ ਹੀ ਉਹਨਾਂ ਦਾ ਪਾਪ ਮੇਰੀਆਂ ਅੱਖਾਂ ਤੋਂ ਲੁਕਿਆ ਹੋਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.