ਯਿਰਮਿਯਾਹ 17

“ਯਹੂਦਾਹ ਦਾ ਪਾਪ ਲੋਹੇ ਦੀ ਕਲਮ ਅਤੇ ਹੀਰੇ ਦੀ ਨੋਕ ਨਾਲ ਲਿਖਿਆ ਗਿਆ, ਉਹਨਾਂ ਦੇ ਦਿਲਾਂ ਦੀਆਂ ਤੱਖ਼ਤੀਆ ਅਤੇ ਉਹਨਾਂ ਦੀਆਂ ਜਗਵੇਦੀਆਂ ਦੇ ਸਿੰਗਾਂ ਉੱਤੇ ਉੱਕਰਿਆ ਗਿਆ।

Jeremiah 17:1 (UKJV) The sin of Judah is written with a pen of iron, and with the point of a diamond: it is graven upon the table of their heart, and upon the horns of your altars;

1“ਯਹੂਦਾਹ ਦਾ ਪਾਪ ਲੋਹੇ ਦੀ ਕਲਮ ਅਤੇ ਹੀਰੇ ਦੀ ਨੋਕ ਨਾਲ ਲਿਖਿਆ ਗਿਆ, ਉਹਨਾਂ ਦੇ ਦਿਲਾਂ ਦੀਆਂ ਤੱਖ਼ਤੀਆ ਅਤੇ ਉਹਨਾਂ ਦੀਆਂ ਜਗਵੇਦੀਆਂ ਦੇ ਸਿੰਗਾਂ ਉੱਤੇ ਉੱਕਰਿਆ ਗਿਆ।

2ਇੱਥੋਂ ਤੱਕ ਕਿ ਉਹਨਾਂ ਦੇ ਬੱਚੇ ਵੀ ਉਹਨਾਂ ਦੀਆਂ ਜਗਵੇਦੀਆਂ ਅਤੇ ਅਸ਼ੇਰਾਹ ਦੇ ਖੰਭਿਆਂ ਨੂੰ ਫੈਲੇ ਹੋਏ ਰੁੱਖਾਂ ਦੇ ਥੱਲੇ ਅਤੇ ਉੱਚੀਆਂ ਪਹਾੜੀਆਂ ਨੂੰ ਯਾਦ ਕਰਦੇ ਹਨ।

3ਦੇਸ਼ ਵਿੱਚ ਮੇਰਾ ਪਹਾੜ ਤੇਰਾ ਮਾਲ ਅਤੇ ਤੇਰੇ ਸਾਰੇ ਖਜ਼ਾਨੇ, ਤੇਰੇ ਉੱਚੇ ਸਥਾਨ ਤੇਰੀਆਂ ਸਾਰੀਆਂ ਹੱਦਾਂ ਵਿੱਚ ਪਾਪ ਦੇ ਕਾਰਨ ਮੈਂ ਲੁੱਟੇ ਜਾਣ ਲਈ ਦੇ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.