ਯਿਰਮਿਯਾਹ 17

ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾਂ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਉਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ। ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਆਪਣੇ ਜੀਵਨ ਦੇ ਅੰਤ ਵਿੱਚ ਉਹ ਇੱਕ ਮੂਰਖ ਸਾਬਤ ਕੀਤਾ ਜਾਵੇਗਾ।

Jeremiah 17:11 (UKJV) As the partridge sits on eggs, and hatches them not; so he that gets riches, and not by right, shall leave them in the midst of his days, and at his end shall be a fool.

9ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਇਹ ਪੁੱਜ ਕੇ ਖ਼ਰਾਬ ਹੈ, ਇਸ ਨੂੰ ਕੌਣ ਜਾਣ ਸਕਦਾ ਹੈ।

10“ਮੈਂ ਯਾਹਵੇਹ, ਦਿਲ ਨੂੰ ਪਰਖਦਾ ਹਾਂ ਅਤੇ ਮਨ ਦੀ ਜਾਂਚ ਕਰਦਾ ਹਾਂ, ਹਰੇਕ ਵਿਅਕਤੀ ਨੂੰ ਉਸ ਦੇ ਚਾਲ-ਚਲਣ ਦੇ ਅਨੁਸਾਰ, ਉਸ ਦੇ ਕੰਮਾਂ ਦੇ ਅਨੁਸਾਰ ਫਲ ਦਿੰਦਾ ਹਾਂ।”

11ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾਂ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਉਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ। ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਆਪਣੇ ਜੀਵਨ ਦੇ ਅੰਤ ਵਿੱਚ ਉਹ ਇੱਕ ਮੂਰਖ ਸਾਬਤ ਕੀਤਾ ਜਾਵੇਗਾ।

12ਇੱਕ ਪਰਤਾਪ ਵਾਲਾ ਸਿੰਘਾਸਣ ਆਦ ਤੋਂ ਉਚਿਆਈ ਤੋਂ ਥਾਪਿਆ ਹੋਇਆ ਸਾਡਾ ਪਵਿੱਤਰ ਸਥਾਨ ਹੈ।

13ਹੇ ਯਾਹਵੇਹ, ਤੂੰ ਇਸਰਾਏਲ ਦੀ ਉਮੀਦ ਹੈ; ਤੈਨੂੰ ਤਿਆਗਣ ਵਾਲੇ ਸਾਰੇ ਸ਼ਰਮਿੰਦਾ ਹੋਣਗੇ। ਜਿਹੜੇ ਤੇਰੇ ਤੋਂ ਮੂੰਹ ਮੋੜ ਲੈਂਦੇ ਹਨ, ਉਹ ਮਿੱਟੀ ਵਿੱਚ ਮਿਲ ਜਾਣਗੇ ਕਿਉਂਕਿ ਉਹਨਾਂ ਨੇ ਯਾਹਵੇਹ ਨੂੰ, ਜੋ ਜਿਉਂਦੇ ਪਾਣੀ ਦਾ ਚਸ਼ਮਾ ਹੈ ਉਸ ਨੂੰ ਤਿਆਗ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.