ਯਿਰਮਿਯਾਹ 17

ਪਰ ਜੇ ਤੁਸੀਂ ਮੇਰੀ ਨਾ ਸੁਣੋ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਨਾ ਰੱਖੋ ਪਰ ਸਬਤ ਦੇ ਦਿਨ ਯੇਰੂਸ਼ਲੇਮ ਦੇ ਫਾਟਕਾਂ ਵਿੱਚੋਂ ਦੀ ਭਾਰ ਚੁੱਕ ਕੇ ਵੜਨ ਤੋਂ ਨਾ ਰੁਕੋ ਤਦ ਮੈਂ ਇਸ ਦੇ ਫਾਟਕਾਂ ਨੂੰ ਅੱਗ ਲਾਵਾਂਗਾ। ਅਤੇ ਉਹ ਯੇਰੂਸ਼ਲੇਮ ਦੇ ਮਹਿਲਾਂ ਨੂੰ ਭਸਮ ਕਰੇਗੀ ਅਤੇ ਉਹ ਬੁਝੇਗੀ ਨਹੀਂ।’ ”

Jeremiah 17:27 (UKJV) But if all of you will not hearken unto me to hallow the sabbath day, and not to bear a burden, even entering in at the gates of Jerusalem on the sabbath day; then will I kindle a fire in the gates thereof, and it shall devour the palaces of Jerusalem, and it shall not be quenched.

25ਫਿਰ ਦਾਵੀਦ ਦੇ ਸਿੰਘਾਸਣ ਉੱਤੇ ਬੈਠੇ ਰਾਜੇ ਆਪਣੇ ਅਧਿਕਾਰੀਆਂ ਸਮੇਤ ਇਸ ਸ਼ਹਿਰ ਦੇ ਫਾਟਕਾਂ ਵਿੱਚੋਂ ਦੀ ਲੰਘਣਗੇ। ਉਹ ਅਤੇ ਉਹਨਾਂ ਦੇ ਅਧਿਕਾਰੀ ਰਥਾਂ ਅਤੇ ਘੋੜਿਆਂ ਉੱਤੇ ਸਵਾਰ ਹੋ ਕੇ ਆਉਣਗੇ, ਯਹੂਦਾਹ ਦੇ ਮਨੁੱਖਾਂ ਅਤੇ ਯੇਰੂਸ਼ਲੇਮ ਵਿੱਚ ਰਹਿਣ ਵਾਲਿਆਂ ਦੇ ਨਾਲ, ਅਤੇ ਇਹ ਸ਼ਹਿਰ ਸਦਾ ਲਈ ਵੱਸਿਆ ਰਹੇਗਾ।

26ਲੋਕ ਯਹੂਦਾਹ ਦੇ ਕਸਬਿਆਂ ਤੋਂ ਅਤੇ ਯੇਰੂਸ਼ਲੇਮ ਦੇ ਆਲੇ-ਦੁਆਲੇ ਦੇ ਪਿੰਡਾਂ ਤੋਂ, ਬਿਨਯਾਮੀਨ ਦੇ ਇਲਾਕੇ ਅਤੇ ਪੱਛਮੀ ਮੈਦਾਨ ਤੋਂ, ਪਹਾੜੀ ਦੇਸ਼ ਅਤੇ ਨੇਗੇਵ ਤੋਂ ਆਉਣਗੇ, ਹੋਮ ਦੀਆਂ ਭੇਟਾਂ ਅਤੇ ਬਲੀਆਂ, ਅਨਾਜ ਦੀਆਂ ਭੇਟਾਂ ਅਤੇ ਧੂਪ, ਅਤੇ ਧੰਨਵਾਦ ਦੀਆਂ ਭੇਟਾਂ ਯਾਹਵੇਹ ਦੇ ਘਰ ਵਿੱਚ ਲਿਆਉਣਗੇ।

27ਪਰ ਜੇ ਤੁਸੀਂ ਮੇਰੀ ਨਾ ਸੁਣੋ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਨਾ ਰੱਖੋ ਪਰ ਸਬਤ ਦੇ ਦਿਨ ਯੇਰੂਸ਼ਲੇਮ ਦੇ ਫਾਟਕਾਂ ਵਿੱਚੋਂ ਦੀ ਭਾਰ ਚੁੱਕ ਕੇ ਵੜਨ ਤੋਂ ਨਾ ਰੁਕੋ ਤਦ ਮੈਂ ਇਸ ਦੇ ਫਾਟਕਾਂ ਨੂੰ ਅੱਗ ਲਾਵਾਂਗਾ। ਅਤੇ ਉਹ ਯੇਰੂਸ਼ਲੇਮ ਦੇ ਮਹਿਲਾਂ ਨੂੰ ਭਸਮ ਕਰੇਗੀ ਅਤੇ ਉਹ ਬੁਝੇਗੀ ਨਹੀਂ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.