ਯਿਰਮਿਯਾਹ 17

ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ: “ਸਰਾਪਿਆ ਹੋਇਆ ਹੈ ਉਹ ਮਨੁੱਖ ਜਿਹੜਾ ਮਨੁੱਖ ਉੱਤੇ ਭਰੋਸਾ ਰੱਖਦਾ ਹੈ, ਅਤੇ ਜਿਹੜੇ ਮਨੁੱਖ ਦੀ ਸ਼ਕਤੀ ਵਿੱਚ ਵਿਸ਼ਵਾਸ ਰੱਖਦੇ ਹਨ, ਜਿਸ ਦਾ ਦਿਲ ਯਾਹਵੇਹ ਵੱਲੋਂ ਫਿਰ ਜਾਂਦਾ ਹੈ।

Jeremiah 17:5 (UKJV) Thus says the LORD; Cursed be the man that trusts in man, and makes flesh his arm, and whose heart departs from the LORD.

3ਦੇਸ਼ ਵਿੱਚ ਮੇਰਾ ਪਹਾੜ ਤੇਰਾ ਮਾਲ ਅਤੇ ਤੇਰੇ ਸਾਰੇ ਖਜ਼ਾਨੇ, ਤੇਰੇ ਉੱਚੇ ਸਥਾਨ ਤੇਰੀਆਂ ਸਾਰੀਆਂ ਹੱਦਾਂ ਵਿੱਚ ਪਾਪ ਦੇ ਕਾਰਨ ਮੈਂ ਲੁੱਟੇ ਜਾਣ ਲਈ ਦੇ ਦਿਆਂਗਾ।

4ਤੁਹਾਡੀ ਆਪਣੀ ਗਲਤੀ ਨਾਲ ਤੁਸੀਂ ਉਸ ਵਿਰਾਸਤ ਨੂੰ ਗੁਆ ਦੇਵੋਗੇ ਜੋ ਮੈਂ ਤੁਹਾਨੂੰ ਦਿੱਤੀ ਸੀ। ਮੈਂ ਤੈਨੂੰ ਤੇਰੇ ਵੈਰੀਆਂ ਦਾ ਗੁਲਾਮ ਬਣਾਵਾਂਗਾ ਉਸ ਦੇਸ਼ ਵਿੱਚ ਜਿਸ ਨੂੰ ਤੁਸੀਂ ਨਹੀਂ ਜਾਣਦੇ, ਕਿਉਂ ਜੋ ਤੁਸੀਂ ਮੇਰਾ ਕ੍ਰੋਧ ਭੜਕਾਇਆ ਹੈ, ਅਤੇ ਇਹ ਸਦਾ ਲਈ ਬਲਦਾ ਰਹੇਗਾ।”

5ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ: “ਸਰਾਪਿਆ ਹੋਇਆ ਹੈ ਉਹ ਮਨੁੱਖ ਜਿਹੜਾ ਮਨੁੱਖ ਉੱਤੇ ਭਰੋਸਾ ਰੱਖਦਾ ਹੈ, ਅਤੇ ਜਿਹੜੇ ਮਨੁੱਖ ਦੀ ਸ਼ਕਤੀ ਵਿੱਚ ਵਿਸ਼ਵਾਸ ਰੱਖਦੇ ਹਨ, ਜਿਸ ਦਾ ਦਿਲ ਯਾਹਵੇਹ ਵੱਲੋਂ ਫਿਰ ਜਾਂਦਾ ਹੈ।

6ਉਹ ਬੰਦਾ ਬਰਬਾਦੀ ਵਿੱਚ ਝਾੜੀ ਵਰਗਾ ਹੋਵੇਗਾ; ਜਦੋਂ ਉਹ ਆਵੇਗਾ ਤਾਂ ਉਹ ਖੁਸ਼ਹਾਲੀ ਨਹੀਂ ਦੇਖ ਸਕਣਗੇ। ਉਹ ਇੱਕ ਖਾਰੀ ਧਰਤੀ ਵਿੱਚ ਜਿੱਥੇ ਕੋਈ ਨਹੀਂ ਰਹਿੰਦਾ, ਮਾਰੂਥਲ ਦੀਆਂ ਸੁੱਕੀਆਂ ਥਾਵਾਂ ਵਿੱਚ ਵੱਸਣਗੇ।

7“ਪਰ ਮੁਬਾਰਕ ਹੈ ਉਹ ਮਨੁੱਖ ਜਿਹੜਾ ਯਾਹਵੇਹ ਉੱਤੇ ਭਰੋਸਾ ਰੱਖਦਾ ਹੈ, ਜਿਸਦਾ ਭਰੋਸਾ ਯਾਹਵੇਹ ਤੇ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.