6ਉਹ ਬੰਦਾ ਬਰਬਾਦੀ ਵਿੱਚ ਝਾੜੀ ਵਰਗਾ ਹੋਵੇਗਾ; ਜਦੋਂ ਉਹ ਆਵੇਗਾ ਤਾਂ ਉਹ ਖੁਸ਼ਹਾਲੀ ਨਹੀਂ ਦੇਖ ਸਕਣਗੇ। ਉਹ ਇੱਕ ਖਾਰੀ ਧਰਤੀ ਵਿੱਚ ਜਿੱਥੇ ਕੋਈ ਨਹੀਂ ਰਹਿੰਦਾ, ਮਾਰੂਥਲ ਦੀਆਂ ਸੁੱਕੀਆਂ ਥਾਵਾਂ ਵਿੱਚ ਵੱਸਣਗੇ।
7“ਪਰ ਮੁਬਾਰਕ ਹੈ ਉਹ ਮਨੁੱਖ ਜਿਹੜਾ ਯਾਹਵੇਹ ਉੱਤੇ ਭਰੋਸਾ ਰੱਖਦਾ ਹੈ, ਜਿਸਦਾ ਭਰੋਸਾ ਯਾਹਵੇਹ ਤੇ ਹੈ।
8ਉਹ ਪਾਣੀ ਦੁਆਰਾ ਲਗਾਏ ਗਏ ਰੁੱਖ ਵਾਂਗ ਹੋਣਗੇ ਜੋ ਨਦੀ ਦੁਆਰਾ ਆਪਣੀਆਂ ਜੜ੍ਹਾਂ ਨੂੰ ਬਾਹਰ ਕੱਢਦਾ ਹੈ। ਜਦੋਂ ਗਰਮੀ ਆਉਂਦੀ ਹੈ ਤਾਂ ਇਹ ਨਹੀਂ ਡਰਦਾ; ਇਸ ਦੇ ਪੱਤੇ ਹਮੇਸ਼ਾ ਹਰੇ ਹੁੰਦੇ ਹਨ। ਇਸ ਨੂੰ ਸੋਕੇ ਦੇ ਸਾਲ ਵਿੱਚ ਕੋਈ ਚਿੰਤਾ ਨਹੀਂ ਹੈ ਅਤੇ ਇਹ ਕਦੇ ਫਲ ਦੇਣ ਵਿੱਚ ਅਸਫ਼ਲ ਨਹੀਂ ਹੁੰਦਾ।”
9ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਇਹ ਪੁੱਜ ਕੇ ਖ਼ਰਾਬ ਹੈ, ਇਸ ਨੂੰ ਕੌਣ ਜਾਣ ਸਕਦਾ ਹੈ।
10“ਮੈਂ ਯਾਹਵੇਹ, ਦਿਲ ਨੂੰ ਪਰਖਦਾ ਹਾਂ ਅਤੇ ਮਨ ਦੀ ਜਾਂਚ ਕਰਦਾ ਹਾਂ, ਹਰੇਕ ਵਿਅਕਤੀ ਨੂੰ ਉਸ ਦੇ ਚਾਲ-ਚਲਣ ਦੇ ਅਨੁਸਾਰ, ਉਸ ਦੇ ਕੰਮਾਂ ਦੇ ਅਨੁਸਾਰ ਫਲ ਦਿੰਦਾ ਹਾਂ।”