7“ਪਰ ਮੁਬਾਰਕ ਹੈ ਉਹ ਮਨੁੱਖ ਜਿਹੜਾ ਯਾਹਵੇਹ ਉੱਤੇ ਭਰੋਸਾ ਰੱਖਦਾ ਹੈ, ਜਿਸਦਾ ਭਰੋਸਾ ਯਾਹਵੇਹ ਤੇ ਹੈ।
8ਉਹ ਪਾਣੀ ਦੁਆਰਾ ਲਗਾਏ ਗਏ ਰੁੱਖ ਵਾਂਗ ਹੋਣਗੇ ਜੋ ਨਦੀ ਦੁਆਰਾ ਆਪਣੀਆਂ ਜੜ੍ਹਾਂ ਨੂੰ ਬਾਹਰ ਕੱਢਦਾ ਹੈ। ਜਦੋਂ ਗਰਮੀ ਆਉਂਦੀ ਹੈ ਤਾਂ ਇਹ ਨਹੀਂ ਡਰਦਾ; ਇਸ ਦੇ ਪੱਤੇ ਹਮੇਸ਼ਾ ਹਰੇ ਹੁੰਦੇ ਹਨ। ਇਸ ਨੂੰ ਸੋਕੇ ਦੇ ਸਾਲ ਵਿੱਚ ਕੋਈ ਚਿੰਤਾ ਨਹੀਂ ਹੈ ਅਤੇ ਇਹ ਕਦੇ ਫਲ ਦੇਣ ਵਿੱਚ ਅਸਫ਼ਲ ਨਹੀਂ ਹੁੰਦਾ।”
9ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਇਹ ਪੁੱਜ ਕੇ ਖ਼ਰਾਬ ਹੈ, ਇਸ ਨੂੰ ਕੌਣ ਜਾਣ ਸਕਦਾ ਹੈ।
10“ਮੈਂ ਯਾਹਵੇਹ, ਦਿਲ ਨੂੰ ਪਰਖਦਾ ਹਾਂ ਅਤੇ ਮਨ ਦੀ ਜਾਂਚ ਕਰਦਾ ਹਾਂ, ਹਰੇਕ ਵਿਅਕਤੀ ਨੂੰ ਉਸ ਦੇ ਚਾਲ-ਚਲਣ ਦੇ ਅਨੁਸਾਰ, ਉਸ ਦੇ ਕੰਮਾਂ ਦੇ ਅਨੁਸਾਰ ਫਲ ਦਿੰਦਾ ਹਾਂ।”
11ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾਂ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਉਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ। ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਆਪਣੇ ਜੀਵਨ ਦੇ ਅੰਤ ਵਿੱਚ ਉਹ ਇੱਕ ਮੂਰਖ ਸਾਬਤ ਕੀਤਾ ਜਾਵੇਗਾ।