ਯਿਰਮਿਯਾਹ 19

ਅਤੇ ਆਖਣਾ, ‘ਯਹੂਦਾਹ ਦੇ ਰਾਜੇ ਅਤੇ ਯੇਰੂਸ਼ਲੇਮ ਦੇ ਲੋਕੋ, ਪਰਮੇਸ਼ਵਰ ਦਾ ਬਚਨ ਸੁਣੋ। ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਇਹੀ ਆਖਦਾ ਹੈ: ਸੁਣੋ! ਮੈਂ ਇਸ ਜਗ੍ਹਾ ਤੇ ਇੱਕ ਅਜਿਹੀ ਤਬਾਹੀ ਲਿਆਉਣ ਜਾ ਰਿਹਾ ਹਾਂ ਜਿਸ ਨੂੰ ਸੁਣਨ ਵਾਲੇ ਹਰ ਵਿਅਕਤੀ ਦੇ ਕੰਨ ਝੁਣਝੁਣਾ ਜਾਣਗੇ।

Jeremiah 19:3 (UKJV) And say, Hear all of you the word of the LORD, O kings of Judah, and inhabitants of Jerusalem; Thus says the LORD of hosts, the God of Israel; Behold, I will bring evil upon this place, the which whosoever hears, his ears shall tingle.

1ਇਹ ਉਹ ਹੈ ਜੋ ਯਾਹਵੇਹ ਆਖਦਾ ਹੈ: “ਜਾ ਅਤੇ ਘੁਮਿਆਰ ਤੋਂ ਇੱਕ ਮਿੱਟੀ ਦਾ ਘੜਾ ਖਰੀਦ। ਨਾਲੇ ਲੋਕਾਂ ਦੇ ਬਜ਼ੁਰਗਾਂ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਵੀ ਲੈ

2ਅਤੇ ਬੇਨ-ਹਿੰਨੋਮ ਦੀ ਵਾਦੀ ਵਿੱਚ ਨਿੱਕਲ ਜਾ ਜਿਹੜੀ ਠੀਕਰੀਆਂ ਦੇ ਫਾਟਕ ਦੇ ਬੂਹੇ ਦੇ ਕੋਲ ਹੈ। ਉੱਥੇ ਉਹਨਾਂ ਗੱਲਾਂ ਨੂੰ ਬੋਲ ਜਿਹੜੀਆਂ ਮੈਂ ਤੈਨੂੰ ਦੱਸਾਂਗਾ,

3ਅਤੇ ਆਖਣਾ, ‘ਯਹੂਦਾਹ ਦੇ ਰਾਜੇ ਅਤੇ ਯੇਰੂਸ਼ਲੇਮ ਦੇ ਲੋਕੋ, ਪਰਮੇਸ਼ਵਰ ਦਾ ਬਚਨ ਸੁਣੋ। ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਇਹੀ ਆਖਦਾ ਹੈ: ਸੁਣੋ! ਮੈਂ ਇਸ ਜਗ੍ਹਾ ਤੇ ਇੱਕ ਅਜਿਹੀ ਤਬਾਹੀ ਲਿਆਉਣ ਜਾ ਰਿਹਾ ਹਾਂ ਜਿਸ ਨੂੰ ਸੁਣਨ ਵਾਲੇ ਹਰ ਵਿਅਕਤੀ ਦੇ ਕੰਨ ਝੁਣਝੁਣਾ ਜਾਣਗੇ।

4ਕਿਉਂਕਿ ਉਹਨਾਂ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਇਸ ਨੂੰ ਵਿਦੇਸ਼ੀ ਦੇਵਤਿਆਂ ਦਾ ਸਥਾਨ ਬਣਾ ਦਿੱਤਾ ਹੈ। ਉਹਨਾਂ ਨੇ ਉਹਨਾਂ ਦੇਵਤਿਆਂ ਲਈ ਧੂਪ ਧੁਖਾਈ ਹੈ ਜਿਨ੍ਹਾਂ ਦਾ ਨਾ ਤਾਂ ਉਹਨਾਂ ਨੂੰ, ਨਾ ਉਹਨਾਂ ਦੇ ਪੁਰਖਿਆਂ ਅਤੇ ਨਾ ਹੀ ਯਹੂਦਾਹ ਦੇ ਰਾਜਿਆਂ ਨੂੰ ਕਦੇ ਪਤਾ ਸੀ ਅਤੇ ਉਹਨਾਂ ਨੇ ਇਸ ਥਾਂ ਨੂੰ ਨਿਰਦੋਸ਼ਾਂ ਦੇ ਲਹੂ ਨਾਲ ਭਰ ਦਿੱਤਾ ਹੈ।

5ਉਹਨਾਂ ਨੇ ਬਆਲ ਦੇ ਉੱਚੇ-ਉੱਚੇ ਸਥਾਨ ਬਣਾਏ ਕਿ ਆਪਣੇ ਪੁੱਤਰਾਂ ਨੂੰ ਹੋਮ ਦੀ ਬਲੀ ਕਰਕੇ ਬਆਲ ਲਈ ਅੱਗ ਵਿੱਚ ਸਾੜਨ ਜਿਸ ਦਾ ਮੈਂ ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਗੱਲ ਕੀਤੀ, ਨਾ ਮੇਰੇ ਮਨ ਵਿੱਚ ਹੀ ਆਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.