ਯਿਰਮਿਯਾਹ 19

ਕਿਉਂਕਿ ਉਹਨਾਂ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਇਸ ਨੂੰ ਵਿਦੇਸ਼ੀ ਦੇਵਤਿਆਂ ਦਾ ਸਥਾਨ ਬਣਾ ਦਿੱਤਾ ਹੈ। ਉਹਨਾਂ ਨੇ ਉਹਨਾਂ ਦੇਵਤਿਆਂ ਲਈ ਧੂਪ ਧੁਖਾਈ ਹੈ ਜਿਨ੍ਹਾਂ ਦਾ ਨਾ ਤਾਂ ਉਹਨਾਂ ਨੂੰ, ਨਾ ਉਹਨਾਂ ਦੇ ਪੁਰਖਿਆਂ ਅਤੇ ਨਾ ਹੀ ਯਹੂਦਾਹ ਦੇ ਰਾਜਿਆਂ ਨੂੰ ਕਦੇ ਪਤਾ ਸੀ ਅਤੇ ਉਹਨਾਂ ਨੇ ਇਸ ਥਾਂ ਨੂੰ ਨਿਰਦੋਸ਼ਾਂ ਦੇ ਲਹੂ ਨਾਲ ਭਰ ਦਿੱਤਾ ਹੈ।

Jeremiah 19:4 (UKJV) Because they have forsaken me, and have cut off this place, and have burned incense in it unto other gods, whom neither they nor their fathers have known, nor the kings of Judah, and have filled this place with the blood of innocent persons;

2ਅਤੇ ਬੇਨ-ਹਿੰਨੋਮ ਦੀ ਵਾਦੀ ਵਿੱਚ ਨਿੱਕਲ ਜਾ ਜਿਹੜੀ ਠੀਕਰੀਆਂ ਦੇ ਫਾਟਕ ਦੇ ਬੂਹੇ ਦੇ ਕੋਲ ਹੈ। ਉੱਥੇ ਉਹਨਾਂ ਗੱਲਾਂ ਨੂੰ ਬੋਲ ਜਿਹੜੀਆਂ ਮੈਂ ਤੈਨੂੰ ਦੱਸਾਂਗਾ,

3ਅਤੇ ਆਖਣਾ, ‘ਯਹੂਦਾਹ ਦੇ ਰਾਜੇ ਅਤੇ ਯੇਰੂਸ਼ਲੇਮ ਦੇ ਲੋਕੋ, ਪਰਮੇਸ਼ਵਰ ਦਾ ਬਚਨ ਸੁਣੋ। ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਇਹੀ ਆਖਦਾ ਹੈ: ਸੁਣੋ! ਮੈਂ ਇਸ ਜਗ੍ਹਾ ਤੇ ਇੱਕ ਅਜਿਹੀ ਤਬਾਹੀ ਲਿਆਉਣ ਜਾ ਰਿਹਾ ਹਾਂ ਜਿਸ ਨੂੰ ਸੁਣਨ ਵਾਲੇ ਹਰ ਵਿਅਕਤੀ ਦੇ ਕੰਨ ਝੁਣਝੁਣਾ ਜਾਣਗੇ।

4ਕਿਉਂਕਿ ਉਹਨਾਂ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਇਸ ਨੂੰ ਵਿਦੇਸ਼ੀ ਦੇਵਤਿਆਂ ਦਾ ਸਥਾਨ ਬਣਾ ਦਿੱਤਾ ਹੈ। ਉਹਨਾਂ ਨੇ ਉਹਨਾਂ ਦੇਵਤਿਆਂ ਲਈ ਧੂਪ ਧੁਖਾਈ ਹੈ ਜਿਨ੍ਹਾਂ ਦਾ ਨਾ ਤਾਂ ਉਹਨਾਂ ਨੂੰ, ਨਾ ਉਹਨਾਂ ਦੇ ਪੁਰਖਿਆਂ ਅਤੇ ਨਾ ਹੀ ਯਹੂਦਾਹ ਦੇ ਰਾਜਿਆਂ ਨੂੰ ਕਦੇ ਪਤਾ ਸੀ ਅਤੇ ਉਹਨਾਂ ਨੇ ਇਸ ਥਾਂ ਨੂੰ ਨਿਰਦੋਸ਼ਾਂ ਦੇ ਲਹੂ ਨਾਲ ਭਰ ਦਿੱਤਾ ਹੈ।

5ਉਹਨਾਂ ਨੇ ਬਆਲ ਦੇ ਉੱਚੇ-ਉੱਚੇ ਸਥਾਨ ਬਣਾਏ ਕਿ ਆਪਣੇ ਪੁੱਤਰਾਂ ਨੂੰ ਹੋਮ ਦੀ ਬਲੀ ਕਰਕੇ ਬਆਲ ਲਈ ਅੱਗ ਵਿੱਚ ਸਾੜਨ ਜਿਸ ਦਾ ਮੈਂ ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਗੱਲ ਕੀਤੀ, ਨਾ ਮੇਰੇ ਮਨ ਵਿੱਚ ਹੀ ਆਇਆ।

6ਸੋ ਸਾਵਧਾਨ ਰਹੋ, ਉਹ ਦਿਨ ਆ ਰਹੇ ਹਨ, ਯਾਹਵੇਹ ਦਾ ਵਾਕ ਹੈ, ਜਦੋਂ ਲੋਕ ਇਸ ਥਾਂ ਨੂੰ ਤੋਫੇਥ ਜਾਂ ਬੇਨ-ਹਿੰਨੋਮ ਦੀ ਵਾਦੀ ਨਹੀਂ, ਸਗੋਂ ਕਤਲੇਆਮ ਦੀ ਵਾਦੀ ਕਹਿਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.