ਯਿਰਮਿਯਾਹ 19

ਉਹਨਾਂ ਨੇ ਬਆਲ ਦੇ ਉੱਚੇ-ਉੱਚੇ ਸਥਾਨ ਬਣਾਏ ਕਿ ਆਪਣੇ ਪੁੱਤਰਾਂ ਨੂੰ ਹੋਮ ਦੀ ਬਲੀ ਕਰਕੇ ਬਆਲ ਲਈ ਅੱਗ ਵਿੱਚ ਸਾੜਨ ਜਿਸ ਦਾ ਮੈਂ ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਗੱਲ ਕੀਤੀ, ਨਾ ਮੇਰੇ ਮਨ ਵਿੱਚ ਹੀ ਆਇਆ।

Jeremiah 19:5 (UKJV) They have built also the high places of Baal, to burn their sons with fire for burnt offerings unto Baal, which I commanded not, nor spoke it, neither came it into my mind:

3ਅਤੇ ਆਖਣਾ, ‘ਯਹੂਦਾਹ ਦੇ ਰਾਜੇ ਅਤੇ ਯੇਰੂਸ਼ਲੇਮ ਦੇ ਲੋਕੋ, ਪਰਮੇਸ਼ਵਰ ਦਾ ਬਚਨ ਸੁਣੋ। ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਇਹੀ ਆਖਦਾ ਹੈ: ਸੁਣੋ! ਮੈਂ ਇਸ ਜਗ੍ਹਾ ਤੇ ਇੱਕ ਅਜਿਹੀ ਤਬਾਹੀ ਲਿਆਉਣ ਜਾ ਰਿਹਾ ਹਾਂ ਜਿਸ ਨੂੰ ਸੁਣਨ ਵਾਲੇ ਹਰ ਵਿਅਕਤੀ ਦੇ ਕੰਨ ਝੁਣਝੁਣਾ ਜਾਣਗੇ।

4ਕਿਉਂਕਿ ਉਹਨਾਂ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਇਸ ਨੂੰ ਵਿਦੇਸ਼ੀ ਦੇਵਤਿਆਂ ਦਾ ਸਥਾਨ ਬਣਾ ਦਿੱਤਾ ਹੈ। ਉਹਨਾਂ ਨੇ ਉਹਨਾਂ ਦੇਵਤਿਆਂ ਲਈ ਧੂਪ ਧੁਖਾਈ ਹੈ ਜਿਨ੍ਹਾਂ ਦਾ ਨਾ ਤਾਂ ਉਹਨਾਂ ਨੂੰ, ਨਾ ਉਹਨਾਂ ਦੇ ਪੁਰਖਿਆਂ ਅਤੇ ਨਾ ਹੀ ਯਹੂਦਾਹ ਦੇ ਰਾਜਿਆਂ ਨੂੰ ਕਦੇ ਪਤਾ ਸੀ ਅਤੇ ਉਹਨਾਂ ਨੇ ਇਸ ਥਾਂ ਨੂੰ ਨਿਰਦੋਸ਼ਾਂ ਦੇ ਲਹੂ ਨਾਲ ਭਰ ਦਿੱਤਾ ਹੈ।

5ਉਹਨਾਂ ਨੇ ਬਆਲ ਦੇ ਉੱਚੇ-ਉੱਚੇ ਸਥਾਨ ਬਣਾਏ ਕਿ ਆਪਣੇ ਪੁੱਤਰਾਂ ਨੂੰ ਹੋਮ ਦੀ ਬਲੀ ਕਰਕੇ ਬਆਲ ਲਈ ਅੱਗ ਵਿੱਚ ਸਾੜਨ ਜਿਸ ਦਾ ਮੈਂ ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਗੱਲ ਕੀਤੀ, ਨਾ ਮੇਰੇ ਮਨ ਵਿੱਚ ਹੀ ਆਇਆ।

6ਸੋ ਸਾਵਧਾਨ ਰਹੋ, ਉਹ ਦਿਨ ਆ ਰਹੇ ਹਨ, ਯਾਹਵੇਹ ਦਾ ਵਾਕ ਹੈ, ਜਦੋਂ ਲੋਕ ਇਸ ਥਾਂ ਨੂੰ ਤੋਫੇਥ ਜਾਂ ਬੇਨ-ਹਿੰਨੋਮ ਦੀ ਵਾਦੀ ਨਹੀਂ, ਸਗੋਂ ਕਤਲੇਆਮ ਦੀ ਵਾਦੀ ਕਹਿਣਗੇ।

7“ ‘ਇਸ ਜਗ੍ਹਾ ਮੈਂ ਯਹੂਦਾਹ ਅਤੇ ਯੇਰੂਸ਼ਲੇਮ ਦੀਆਂ ਯੋਜਨਾਵਾਂ ਨੂੰ ਅਸਫ਼ਲ ਕਰ ਦਿਆਂਗਾ ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਅੱਗੇ ਤਲਵਾਰ ਨਾਲ ਨਾਸ ਕਰ ਦਿਆਂਗਾ ਅਤੇ ਉਹਨਾਂ ਦੇ ਹੱਥਾਂ ਨਾਲ ਜਿਹੜੇ ਉਹਨਾਂ ਦੀ ਜਾਨ ਦੇ ਅਭਿਲਾਸ਼ੀ ਹਨ। ਮੈਂ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.