4ਕਿਉਂਕਿ ਉਹਨਾਂ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਇਸ ਨੂੰ ਵਿਦੇਸ਼ੀ ਦੇਵਤਿਆਂ ਦਾ ਸਥਾਨ ਬਣਾ ਦਿੱਤਾ ਹੈ। ਉਹਨਾਂ ਨੇ ਉਹਨਾਂ ਦੇਵਤਿਆਂ ਲਈ ਧੂਪ ਧੁਖਾਈ ਹੈ ਜਿਨ੍ਹਾਂ ਦਾ ਨਾ ਤਾਂ ਉਹਨਾਂ ਨੂੰ, ਨਾ ਉਹਨਾਂ ਦੇ ਪੁਰਖਿਆਂ ਅਤੇ ਨਾ ਹੀ ਯਹੂਦਾਹ ਦੇ ਰਾਜਿਆਂ ਨੂੰ ਕਦੇ ਪਤਾ ਸੀ ਅਤੇ ਉਹਨਾਂ ਨੇ ਇਸ ਥਾਂ ਨੂੰ ਨਿਰਦੋਸ਼ਾਂ ਦੇ ਲਹੂ ਨਾਲ ਭਰ ਦਿੱਤਾ ਹੈ।
5ਉਹਨਾਂ ਨੇ ਬਆਲ ਦੇ ਉੱਚੇ-ਉੱਚੇ ਸਥਾਨ ਬਣਾਏ ਕਿ ਆਪਣੇ ਪੁੱਤਰਾਂ ਨੂੰ ਹੋਮ ਦੀ ਬਲੀ ਕਰਕੇ ਬਆਲ ਲਈ ਅੱਗ ਵਿੱਚ ਸਾੜਨ ਜਿਸ ਦਾ ਮੈਂ ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਗੱਲ ਕੀਤੀ, ਨਾ ਮੇਰੇ ਮਨ ਵਿੱਚ ਹੀ ਆਇਆ।
6ਸੋ ਸਾਵਧਾਨ ਰਹੋ, ਉਹ ਦਿਨ ਆ ਰਹੇ ਹਨ, ਯਾਹਵੇਹ ਦਾ ਵਾਕ ਹੈ, ਜਦੋਂ ਲੋਕ ਇਸ ਥਾਂ ਨੂੰ ਤੋਫੇਥ ਜਾਂ ਬੇਨ-ਹਿੰਨੋਮ ਦੀ ਵਾਦੀ ਨਹੀਂ, ਸਗੋਂ ਕਤਲੇਆਮ ਦੀ ਵਾਦੀ ਕਹਿਣਗੇ।
7“ ‘ਇਸ ਜਗ੍ਹਾ ਮੈਂ ਯਹੂਦਾਹ ਅਤੇ ਯੇਰੂਸ਼ਲੇਮ ਦੀਆਂ ਯੋਜਨਾਵਾਂ ਨੂੰ ਅਸਫ਼ਲ ਕਰ ਦਿਆਂਗਾ ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਅੱਗੇ ਤਲਵਾਰ ਨਾਲ ਨਾਸ ਕਰ ਦਿਆਂਗਾ ਅਤੇ ਉਹਨਾਂ ਦੇ ਹੱਥਾਂ ਨਾਲ ਜਿਹੜੇ ਉਹਨਾਂ ਦੀ ਜਾਨ ਦੇ ਅਭਿਲਾਸ਼ੀ ਹਨ। ਮੈਂ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿਆਂਗਾ।
8ਮੈਂ ਇਸ ਸ਼ਹਿਰ ਨੂੰ ਤਬਾਹ ਕਰ ਦਿਆਂਗਾ ਅਤੇ ਇਸ ਨੂੰ ਡਰਾਉਣੀ ਅਤੇ ਘਿਣਾਉਣੀ ਚੀਜ਼ ਬਣਾ ਦਿਆਂਗਾ; ਸਾਰੇ ਜੋ ਲੰਘਣਗੇ ਉਹ ਘਬਰਾ ਜਾਣਗੇ ਅਤੇ ਇਸਦੇ ਸਾਰੇ ਜ਼ਖਮਾਂ ਦੇ ਕਾਰਨ ਮਖੌਲ ਕਰਨਗੇ।