ਯਿਰਮਿਯਾਹ 20

ਕਿਉਂਕਿ ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ: ‘ਮੈਂ ਤੁਹਾਨੂੰ ਆਪਣੇ ਲਈ ਅਤੇ ਤੁਹਾਡੇ ਸਾਰੇ ਦੋਸਤਾਂ ਲਈ ਇੱਕ ਭੈਅ ਦਾ ਕਾਰਨ ਬਣਾ ਦਿਆਂਗਾ; ਤੁਸੀਂ ਆਪਣੀਆਂ ਅੱਖਾਂ ਨਾਲ ਉਹਨਾਂ ਨੂੰ ਉਹਨਾਂ ਦੇ ਦੁਸ਼ਮਣਾਂ ਦੀ ਤਲਵਾਰ ਨਾਲ ਡਿੱਗਦੇ ਵੇਖੋਂਗੇ। ਮੈਂ ਸਾਰੇ ਯਹੂਦਾਹ ਨੂੰ ਬਾਬੇਲ ਦੇ ਰਾਜੇ ਦੇ ਹੱਥ ਵਿੱਚ ਦੇ ਦਿਆਂਗਾ, ਜੋ ਉਹਨਾਂ ਨੂੰ ਬਾਬੇਲ ਵਿੱਚ ਲੈ ਜਾਵੇਗਾ ਜਾਂ ਉਹਨਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ।

Jeremiah 20:4 (UKJV) For thus says the LORD, Behold, I will make you a terror to yourself, and to all your friends: and they shall fall by the sword of their enemies, and yours eyes shall behold it: and I will give all Judah into the hand of the king of Babylon, and he shall carry them captive into Babylon, and shall slay them with the sword.

2ਪਸ਼ਹੂਰ ਨੇ ਯਿਰਮਿਯਾਹ ਨਬੀ ਨੂੰ ਕੁੱਟਿਆ ਅਤੇ ਯਾਹਵੇਹ ਦੀ ਹੈਕਲ ਵਿੱਚ ਬਿਨਯਾਮੀਨ ਦੇ ਉੱਪਰਲੇ ਕਾਠ ਵਿੱਚ ਰੱਖ ਦਿੱਤਾ।

3ਅਗਲੇ ਦਿਨ, ਜਦੋਂ ਪਸ਼ਹੂਰ ਨੇ ਉਸਨੂੰ ਕਾਠ ਤੋਂ ਛੁਡਾਇਆ, ਯਿਰਮਿਯਾਹ ਨੇ ਉਸਨੂੰ ਕਿਹਾ, “ਤੇਰੇ ਲਈ ਯਾਹਵੇਹ ਦਾ ਨਾਮ ਪਸ਼ਹੂਰ ਨਹੀਂ ਹੈ, ਪਰ ਹਰ ਪਾਸੇ ਭੈਅ ਰੱਖਿਆ ਹੈ।

4ਕਿਉਂਕਿ ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ: ‘ਮੈਂ ਤੁਹਾਨੂੰ ਆਪਣੇ ਲਈ ਅਤੇ ਤੁਹਾਡੇ ਸਾਰੇ ਦੋਸਤਾਂ ਲਈ ਇੱਕ ਭੈਅ ਦਾ ਕਾਰਨ ਬਣਾ ਦਿਆਂਗਾ; ਤੁਸੀਂ ਆਪਣੀਆਂ ਅੱਖਾਂ ਨਾਲ ਉਹਨਾਂ ਨੂੰ ਉਹਨਾਂ ਦੇ ਦੁਸ਼ਮਣਾਂ ਦੀ ਤਲਵਾਰ ਨਾਲ ਡਿੱਗਦੇ ਵੇਖੋਂਗੇ। ਮੈਂ ਸਾਰੇ ਯਹੂਦਾਹ ਨੂੰ ਬਾਬੇਲ ਦੇ ਰਾਜੇ ਦੇ ਹੱਥ ਵਿੱਚ ਦੇ ਦਿਆਂਗਾ, ਜੋ ਉਹਨਾਂ ਨੂੰ ਬਾਬੇਲ ਵਿੱਚ ਲੈ ਜਾਵੇਗਾ ਜਾਂ ਉਹਨਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ।

5ਮੈਂ ਇਸ ਸ਼ਹਿਰ ਦੀ ਸਾਰੀ ਦੌਲਤ ਨੂੰ ਉਹਨਾਂ ਦੇ ਦੁਸ਼ਮਣਾਂ ਦੇ ਹੱਥਾਂ ਵਿੱਚ ਦੇ ਦਿਆਂਗਾ, ਇਸ ਦੀਆਂ ਸਾਰੀਆਂ ਵਸਤਾਂ, ਇਸ ਦੀਆਂ ਸਾਰੀਆਂ ਕੀਮਤੀ ਚੀਜ਼ਾਂ ਅਤੇ ਯਹੂਦਾਹ ਦੇ ਰਾਜਿਆਂ ਦੇ ਸਾਰੇ ਖਜ਼ਾਨੇ। ਉਹ ਇਸਨੂੰ ਲੁੱਟ ਕੇ ਲੈ ਜਾਣਗੇ ਅਤੇ ਇਸਨੂੰ ਬਾਬੇਲ ਵਿੱਚ ਲੈ ਜਾਣਗੇ।

6ਅਤੇ ਤੂੰ, ਹੇ ਪਸ਼ਹੂਰ ਅਤੇ ਤੇਰੇ ਘਰ ਵਿੱਚ ਰਹਿਣ ਵਾਲੇ ਸਾਰੇ ਲੋਕ ਬਾਬੇਲ ਨੂੰ ਗ਼ੁਲਾਮੀ ਵਿੱਚ ਚਲੇ ਜਾਣਗੇ। ਉੱਥੇ ਤੂੰ ਮਰੇਂਗਾ ਅਤੇ ਦਫ਼ਨਾਇਆ ਜਾਵੇਗਾ, ਤੂੰ ਅਤੇ ਤੇਰੇ ਉਹ ਸਾਰੇ ਮਿੱਤਰ ਜਿਨ੍ਹਾਂ ਲਈ ਤੂੰ ਝੂਠੀ ਭਵਿੱਖਬਾਣੀ ਕੀਤੀ ਹੈ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.