1ਯਾਹਵੇਹ ਇਹ ਆਖਦਾ ਹੈ: “ਯਹੂਦਾਹ ਦੇ ਰਾਜੇ ਦੇ ਮਹਿਲ ਵਿੱਚ ਜਾਵੋ ਅਤੇ ਉੱਥੇ ਇਹ ਸੰਦੇਸ਼ ਸੁਣਾਓ:
2‘ਯਹੂਦਾਹ ਦੇ ਰਾਜਾ, ਯਾਹਵੇਹ ਦਾ ਬਚਨ ਸੁਣੋ, ਤੂੰ ਜੋ ਦਾਵੀਦ ਦੇ ਸਿੰਘਾਸਣ ਉੱਤੇ ਬੈਠਾ ਹੈ, ਤੂੰ ਅਤੇ ਤੁਹਾਡੇ ਅਧਿਕਾਰੀ ਅਤੇ ਤੁਹਾਡੇ ਲੋਕ ਜੋ ਇਨ੍ਹਾਂ ਦਰਵਾਜ਼ਿਆਂ ਵਿੱਚੋਂ ਲੰਘਦੇ ਹਨ।
3ਇਹ ਉਹ ਹੈ ਜੋ ਯਾਹਵੇਹ ਕਹਿੰਦਾ ਹੈ: ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁੱਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਇਸ ਸਥਾਨ ਵਿੱਚ ਬੇਦੋਸ਼ ਦਾ ਲਹੂ ਵਹਾਓ।