ਯਿਰਮਿਯਾਹ 22

ਉਹ ਕਹਿੰਦਾ ਹੈ, ‘ਮੈਂ ਆਪਣੇ ਲਈ ਵੱਡੇ-ਵੱਡੇ ਕਮਰਿਆਂ ਵਾਲਾ ਇੱਕ ਵਿਸ਼ਾਲ ਮਹਿਲ ਬਣਾਵਾਂਗਾ।’ ਇਸ ਲਈ ਉਹ ਉਸ ਵਿੱਚ ਵੱਡੀਆਂ ਖਿੜਕੀਆਂ ਬਣਾਉਂਦਾ ਹੈ, ਇਸ ਨੂੰ ਦਿਆਰ ਨਾਲ ਬਣਾਉਂਦਾ ਹੈ ਅਤੇ ਇਸ ਨੂੰ ਲਾਲ ਰੰਗ ਵਿੱਚ ਸਜਾਉਂਦਾ ਹੈ।

Jeremiah 22:14 (UKJV) That says, I will build me a wide house and large chambers, and cuts him out windows; and it is covered over with cedar, and painted with vermilion.

12ਉਹ ਉਸੇ ਥਾਂ ਮਰ ਜਾਵੇਗਾ ਜਿੱਥੇ ਉਹ ਉਸਨੂੰ ਗ਼ੁਲਾਮ ਬਣਾ ਕੇ ਲੈ ਗਏ; ਉਹ ਇਸ ਧਰਤੀ ਨੂੰ ਦੁਬਾਰਾ ਨਹੀਂ ਵੇਖੇਗਾ।”

13“ਹਾਏ ਉਸ ਉੱਤੇ ਜਿਹੜਾ ਆਪਣੇ ਮਹਿਲ ਕੁਧਰਮ ਨਾਲ ਬਣਾਉਂਦਾ ਹੈ, ਆਪਣੇ ਚੁਬਾਰੇ ਬੇਇਨਸਾਫ਼ੀ ਨਾਲ ਬਣਾਉਂਦਾ ਹੈ, ਆਪਣੇ ਲੋਕਾਂ ਨੂੰ ਵਿਅਰਥ ਕੰਮ ਸਿਖਾਉਂਦਾ ਹੈ, ਉਹਨਾਂ ਦੀ ਮਿਹਨਤ ਦਾ ਮੁੱਲ ਨਹੀਂ ਦਿੰਦਾ।

14ਉਹ ਕਹਿੰਦਾ ਹੈ, ‘ਮੈਂ ਆਪਣੇ ਲਈ ਵੱਡੇ-ਵੱਡੇ ਕਮਰਿਆਂ ਵਾਲਾ ਇੱਕ ਵਿਸ਼ਾਲ ਮਹਿਲ ਬਣਾਵਾਂਗਾ।’ ਇਸ ਲਈ ਉਹ ਉਸ ਵਿੱਚ ਵੱਡੀਆਂ ਖਿੜਕੀਆਂ ਬਣਾਉਂਦਾ ਹੈ, ਇਸ ਨੂੰ ਦਿਆਰ ਨਾਲ ਬਣਾਉਂਦਾ ਹੈ ਅਤੇ ਇਸ ਨੂੰ ਲਾਲ ਰੰਗ ਵਿੱਚ ਸਜਾਉਂਦਾ ਹੈ।

15“ਕੀ ਵੱਧ ਤੋਂ ਵੱਧ ਦਿਆਰ ਦਾ ਹੋਣਾ ਤੁਹਾਨੂੰ ਰਾਜਾ ਬਣਾਉਂਦਾ ਹੈ? ਕੀ ਤੁਹਾਡੇ ਪਿਤਾ ਕੋਲ ਖਾਣ-ਪੀਣ ਦੀ ਕੋਈ ਚੀਜ਼ ਨਹੀਂ ਸੀ? ਉਸ ਨੇ ਉਹੀ ਕੀਤਾ ਜੋ ਸਹੀ ਅਤੇ ਜਾਈਜ਼ ਸੀ, ਇਸ ਲਈ ਸਭ ਕੁਝ ਉਸ ਦੇ ਨਾਲ ਠੀਕ ਹੋਇਆ।

16ਉਸ ਮਸਕੀਨ ਅਤੇ ਕੰਗਾਲ ਦਾ ਇਨਸਾਫ਼ ਕੀਤਾ, ਤਦ ਹੀ ਉਸ ਦਾ ਭਲਾ ਹੋਇਆ। ਕੀ ਮੈਨੂੰ ਜਾਣਨ ਦਾ ਇਹੀ ਮਤਲਬ ਨਹੀਂ ਹੈ?” ਯਾਹਵੇਹ ਦਾ ਵਾਕ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.