6ਕਿਉਂਕਿ ਯਾਹਵੇਹ ਯਹੂਦਾਹ ਦੇ ਰਾਜੇ ਦੇ ਮਹਿਲ ਬਾਰੇ ਇਹ ਆਖਦਾ ਹੈ: ਭਾਵੇਂ ਤੂੰ ਮੇਰੇ ਲਈ ਗਿਲਆਦ ਵਰਗਾ ਹੈ, ਲਬਾਨੋਨ ਦੇ ਸਿਖਰ ਵਰਗਾ ਹੈ, ਮੈਂ ਜ਼ਰੂਰ ਤੈਨੂੰ ਉਜਾੜ ਵਾਂਗ ਬਣਾ ਦਿਆਂਗਾ, ਜਿਵੇਂ ਕਸਬੇ ਨਾ ਵੱਸੇ ਹੋਣ।
7ਮੈਂ ਤੇਰੇ ਵਿਰੁੱਧ ਵਿਨਾਸ਼ਕਾਰੀ ਭੇਜਾਂਗਾ, ਹਰੇਕ ਮਨੁੱਖ ਆਪਣੇ ਹਥਿਆਰਾਂ ਨਾਲ, ਅਤੇ ਉਹ ਤੁਹਾਡੇ ਵਧੀਆ ਦਿਆਰ ਦੇ ਸ਼ਤੀਰਾਂ ਨੂੰ ਵੱਢ ਕੇ ਅੱਗ ਵਿੱਚ ਸੁੱਟ ਦੇਣਗੇ।
8“ਬਹੁਤ ਸਾਰੀਆਂ ਕੌਮਾਂ ਦੇ ਲੋਕ ਇਸ ਸ਼ਹਿਰ ਵਿੱਚੋਂ ਲੰਘਣਗੇ ਅਤੇ ਇੱਕ-ਦੂਜੇ ਨੂੰ ਪੁੱਛਣਗੇ, ‘ਯਾਹਵੇਹ ਨੇ ਇਸ ਮਹਾਨ ਸ਼ਹਿਰ ਨਾਲ ਅਜਿਹਾ ਕਿਉਂ ਕੀਤਾ ਹੈ?’
9ਅਤੇ ਜਵਾਬ ਹੋਵੇਗਾ: ‘ਕਿਉਂਕਿ ਉਹਨਾਂ ਨੇ ਆਪਣੇ ਪਰਮੇਸ਼ਵਰ ਯਾਹਵੇਹ ਦਾ ਨੇਮ ਛੱਡ ਦਿੱਤਾ ਹੈ ਅਤੇ ਹੋਰ ਦੇਵਤਿਆਂ ਦੀ ਪੂਜਾ ਅਤੇ ਸੇਵਾ ਕੀਤੀ ਹੈ।’ ”
10ਮਰੇ ਹੋਏ ਰਾਜੇ ਲਈ ਨਾ ਰੋਵੋ ਅਤੇ ਨਾ ਹੀ ਉਸ ਦੇ ਨੁਕਸਾਨ ਦਾ ਸੋਗ ਕਰੋ; ਸਗੋਂ, ਉਸ ਦੇ ਲਈ ਜੋ ਗ਼ੁਲਾਮ ਹੈ, ਰੋਵੋ, ਕਿਉਂਕਿ ਉਹ ਕਦੇ ਵਾਪਸ ਨਹੀਂ ਆਵੇਗਾ ਅਤੇ ਨਾ ਹੀ ਆਪਣੀ ਜਨਮ ਭੂਮੀ ਨੂੰ ਦੁਬਾਰਾ ਵੇਖੇਗਾ।