ਯਿਰਮਿਯਾਹ 23

ਇਹ ਉਹੀ ਹੈ ਜੋ ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ: “ਜੋ ਨਬੀ ਤੁਹਾਡੇ ਲਈ ਭਵਿੱਖਬਾਣੀ ਕਰ ਰਹੇ ਹਨ ਉਸ ਨੂੰ ਨਾ ਸੁਣੋ; ਉਹ ਤੁਹਾਨੂੰ ਝੂਠੀਆਂ ਆਸਾਂ ਨਾਲ ਭਰ ਦਿੰਦੇ ਹਨ। ਉਹ ਆਪਣੇ ਮਨਾਂ ਤੋਂ ਦਰਸ਼ਣ ਬੋਲਦੇ ਹਨ, ਪਰ ਯਾਹਵੇਹ ਦੇ ਮੂੰਹੋਂ ਨਹੀਂ।

Jeremiah 23:16 (UKJV) Thus says the LORD of hosts, Hearken not unto the words of the prophets that prophesy unto you: they make you vain: they speak a vision of their own heart, and not out of the mouth of the LORD.

14ਯੇਰੂਸ਼ਲੇਮ ਦੇ ਨਬੀਆਂ ਵਿੱਚ ਮੈਂ ਇੱਕ ਭਿਆਨਕ ਚੀਜ਼ ਵੇਖੀ ਹੈ: ਉਹ ਵਿਭਚਾਰ ਕਰਦੇ ਹਨ ਅਤੇ ਝੂਠ ਬੋਲਦੇ ਹਨ। ਉਹ ਦੁਸ਼ਟਾਂ ਦੇ ਹੱਥ ਮਜ਼ਬੂਤ ਕਰਦੇ ਹਨ, ਤਾਂ ਜੋ ਉਹਨਾਂ ਵਿੱਚੋਂ ਕੋਈ ਵੀ ਆਪਣੀ ਬੁਰਿਆਈ ਤੋਂ ਨਾ ਮੁੜੇ। ਉਹ ਸਾਰੇ ਮੇਰੇ ਲਈ ਸੋਦੋਮ ਵਰਗੇ ਹਨ; ਯੇਰੂਸ਼ਲੇਮ ਦੇ ਲੋਕ ਗਾਮੂਰਾਹ ਵਰਗੇ ਹਨ।”

15ਇਸ ਲਈ ਸਰਬਸ਼ਕਤੀਮਾਨ ਯਾਹਵੇਹ ਨਬੀਆਂ ਬਾਰੇ ਇਹ ਆਖਦਾ ਹੈ: “ਮੈਂ ਉਹਨਾਂ ਨੂੰ ਕੌੜਾ ਭੋਜਨ ਬਣਾਵਾਂਗਾ ਅਤੇ ਜ਼ਹਿਰੀਲਾ ਪਾਣੀ ਪਿਲਾਵਾਂਗਾ, ਕਿਉਂਕਿ ਯੇਰੂਸ਼ਲੇਮ ਦੇ ਨਬੀਆਂ ਦੇ ਕਾਰਨ ਸਾਰੇ ਦੇਸ਼ ਵਿੱਚ ਅਭਗਤੀ ਫੈਲ ਗਈ ਹੈ।”

16ਇਹ ਉਹੀ ਹੈ ਜੋ ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ: “ਜੋ ਨਬੀ ਤੁਹਾਡੇ ਲਈ ਭਵਿੱਖਬਾਣੀ ਕਰ ਰਹੇ ਹਨ ਉਸ ਨੂੰ ਨਾ ਸੁਣੋ; ਉਹ ਤੁਹਾਨੂੰ ਝੂਠੀਆਂ ਆਸਾਂ ਨਾਲ ਭਰ ਦਿੰਦੇ ਹਨ। ਉਹ ਆਪਣੇ ਮਨਾਂ ਤੋਂ ਦਰਸ਼ਣ ਬੋਲਦੇ ਹਨ, ਪਰ ਯਾਹਵੇਹ ਦੇ ਮੂੰਹੋਂ ਨਹੀਂ।

17ਉਹ ਉਹਨਾਂ ਨੂੰ ਕਹਿੰਦੇ ਹਨ ਜੋ ਮੈਨੂੰ ਤੁੱਛ ਜਾਣਦੇ ਹਨ, ‘ਯਾਹਵੇਹ ਆਖਦਾ ਹੈ ਕਿ ਤੁਹਾਨੂੰ ਸ਼ਾਂਤੀ ਮਿਲੇਗੀ।’ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਆਪਣੇ ਦਿਲ ਦੀ ਕਠੋਰਤਾ ਨੂੰ ਮੰਨਦੇ ਹਨ ਉਹ ਕਹਿੰਦੇ ਹਨ, ‘ਤੁਹਾਡੇ ਕੋਲ ਕੋਈ ਨੁਕਸਾਨ ਨਹੀਂ ਆਵੇਗਾ।’

18ਪਰ ਉਹਨਾਂ ਵਿੱਚੋਂ ਕੌਣ ਯਾਹਵੇਹ ਦੀ ਸਭਾ ਵਿੱਚ ਉਸਦਾ ਬਚਨ ਵੇਖਣ ਜਾਂ ਸੁਣਨ ਲਈ ਖੜ੍ਹਾ ਹੋਇਆ ਹੈ? ਉਸ ਦਾ ਬਚਨ ਕਿਸ ਨੇ ਧਿਆਨ ਦਿੱਤਾ ਅਤੇ ਸੁਣਿਆ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.