ਯਿਰਮਿਯਾਹ 23

ਮੈਂ ਇਨ੍ਹਾਂ ਨਬੀਆਂ ਨੂੰ ਨਹੀਂ ਭੇਜਿਆ, ਫਿਰ ਵੀ ਉਹ ਆਪਣੇ ਸੰਦੇਸ਼ ਨਾਲ ਭੱਜੇ ਹਨ; ਮੈਂ ਉਹਨਾਂ ਨਾਲ ਗੱਲ ਨਹੀਂ ਕੀਤੀ, ਤਾਂ ਵੀ ਉਹਨਾਂ ਨੇ ਭਵਿੱਖਬਾਣੀ ਕੀਤੀ ਹੈ।

Jeremiah 23:21 (UKJV) I have not sent these prophets, yet they ran: I have not spoken to them, yet they prophesied.

19ਵੇਖੋ, ਯਾਹਵੇਹ ਦਾ ਤੂਫ਼ਾਨ ਕ੍ਰੋਧ ਵਿੱਚ ਫੁੱਟੇਗਾ, ਦੁਸ਼ਟਾਂ ਦੇ ਸਿਰਾਂ ਉੱਤੇ ਇੱਕ ਤੂਫ਼ਾਨ ਆਵੇਗਾ।

20ਯਾਹਵੇਹ ਦਾ ਕ੍ਰੋਧ ਉਦੋਂ ਤੱਕ ਵਾਪਸ ਨਹੀਂ ਆਵੇਗਾ ਜਦੋਂ ਤੱਕ ਉਹ ਆਪਣੇ ਮਨ ਦੇ ਉਦੇਸ਼ਾਂ ਨੂੰ ਪੂਰੀ ਤਰ੍ਹਾਂ ਪੂਰਾ ਨਹੀਂ ਕਰ ਲੈਂਦਾ। ਆਉਣ ਵਾਲੇ ਦਿਨਾਂ ਵਿੱਚ ਤੁਸੀਂ ਇਸ ਨੂੰ ਚੰਗੀ ਤਰ੍ਹਾਂ ਸਮਝ ਜਾਓਗੇ।

21ਮੈਂ ਇਨ੍ਹਾਂ ਨਬੀਆਂ ਨੂੰ ਨਹੀਂ ਭੇਜਿਆ, ਫਿਰ ਵੀ ਉਹ ਆਪਣੇ ਸੰਦੇਸ਼ ਨਾਲ ਭੱਜੇ ਹਨ; ਮੈਂ ਉਹਨਾਂ ਨਾਲ ਗੱਲ ਨਹੀਂ ਕੀਤੀ, ਤਾਂ ਵੀ ਉਹਨਾਂ ਨੇ ਭਵਿੱਖਬਾਣੀ ਕੀਤੀ ਹੈ।

22ਪਰ ਜੇ ਉਹ ਮੇਰੀ ਸਭਾ ਵਿੱਚ ਖੜੇ ਹੁੰਦੇ, ਉਹ ਮੇਰੀਆਂ ਗੱਲਾਂ ਦਾ ਮੇਰੇ ਲੋਕਾਂ ਨੂੰ ਪਰਚਾਰ ਕਰਦੇ, ਅਤੇ ਉਹਨਾਂ ਨੂੰ ਉਹਨਾਂ ਦੇ ਬੁਰੇ ਰਾਹਾਂ ਅਤੇ ਉਹਨਾਂ ਦੇ ਬੁਰੇ ਕੰਮਾਂ ਤੋਂ ਮੋੜ ਦਿੰਦੇ।

23“ਕੀ ਮੈਂ ਨੇੜੇ ਦਾ ਹੀ ਪਰਮੇਸ਼ਵਰ ਹਾਂ,” “ਅਤੇ ਦੂਰ ਦਾ ਪਰਮੇਸ਼ਵਰ ਨਹੀਂ ਹਾਂ? ਯਾਹਵੇਹ ਦਾ ਵਾਕ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.