ਯਿਰਮਿਯਾਹ 23

ਉਸ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁਰੱਖਿਅਤ ਰਹੇਗਾ। ਇਹ ਉਹ ਨਾਮ ਹੈ ਜਿਸ ਦੁਆਰਾ ਉਸਨੂੰ ਬੁਲਾਇਆ ਜਾਵੇਗਾ: ਯਾਹਵੇਹ ਸਾਡਾ ਧਰਮ ਮੁਕਤੀਦਾਤਾ ਹੈ।

Jeremiah 23:6 (UKJV) In his days Judah shall be saved, and Israel shall dwell safely: and this is his name whereby he shall be called, THE LORD OUR RIGHTEOUSNESS.

4ਮੈਂ ਉਹਨਾਂ ਉੱਤੇ ਚਰਵਾਹੇ ਰੱਖਾਂਗਾ ਜੋ ਉਹਨਾਂ ਦੀ ਦੇਖਭਾਲ ਕਰਨਗੇ ਅਤੇ ਉਹ ਫਿਰ ਨਾ ਡਰਨਗੇ ਅਤੇ ਨਾ ਘਬਰਾਉਣਗੇ ਅਤੇ ਨਾ ਹੀ ਕੋਈ ਗੁੰਮ ਹੋਵੇਗਾ,” ਯਾਹਵੇਹ ਦਾ ਵਾਕ ਹੈ।

5“ਉਹ ਦਿਨ ਆ ਰਹੇ ਹਨ, ਜਦੋਂ ਮੈਂ ਦਾਵੀਦ ਲਈ ਇੱਕ ਧਰਮੀ ਸ਼ਾਖਾ, ਇੱਕ ਰਾਜਾ ਖੜ੍ਹਾ ਕਰਾਂਗਾ ਜੋ ਬੁੱਧੀ ਨਾਲ ਰਾਜ ਕਰੇਗਾ ਅਤੇ ਉਹ ਪੂਰੇ ਦੇਸ਼ ਵਿੱਚ ਉਹੀ ਕਰੇਗਾ ਜੋ ਠੀਕ ਅਤੇ ਸਹੀ ਹੈ।

6ਉਸ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁਰੱਖਿਅਤ ਰਹੇਗਾ। ਇਹ ਉਹ ਨਾਮ ਹੈ ਜਿਸ ਦੁਆਰਾ ਉਸਨੂੰ ਬੁਲਾਇਆ ਜਾਵੇਗਾ: ਯਾਹਵੇਹ ਸਾਡਾ ਧਰਮ ਮੁਕਤੀਦਾਤਾ ਹੈ।

7“ਇਸ ਲਈ ਵੇਖੋ, ਉਹ ਦਿਨ ਆ ਰਹੇ ਹਨ,” ਯਾਹਵੇਹ ਦਾ ਵਾਕ ਹੈ, “ਜਦੋਂ ਲੋਕ ਫਿਰ ਇਹ ਨਾ ਆਖਣਗੇ, ‘ਜਿਉਂਦੇ ਯਾਹਵੇਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ਼ ਵਿੱਚੋਂ ਬਾਹਰ ਕੱਢ ਲਿਆਇਆ,’

8ਪਰ ਉਹ ਆਖਣਗੇ, ‘ਜਿਉਂਦੇ ਯਾਹਵੇਹ ਦੀ ਸਹੁੰ, ਜਿਸ ਨੇ ਇਸਰਾਏਲ ਦੇ ਲੋਕਾਂ ਨੂੰ ਉੱਤਰ ਦੀ ਧਰਤੀ ਤੋਂ ਅਤੇ ਉਹਨਾਂ ਸਾਰੇ ਦੇਸ਼ਾਂ ਵਿੱਚੋਂ ਵਾਪਸ ਲੈ ਆਇਆ ਜਿੱਥੇ ਉਸ ਨੇ ਉਹਨਾਂ ਨੂੰ ਕੱਢ ਦਿੱਤਾ ਸੀ।’ ਤਦ ਉਹ ਆਪਣੀ ਧਰਤੀ ਤੇ ਰਹਿਣਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.