ਯਿਰਮਿਯਾਹ 25

ਮੈਂ ਉਸ ਧਰਤੀ ਉੱਤੇ ਉਹ ਸਾਰੀਆਂ ਗੱਲਾਂ ਲਿਆਵਾਂਗਾ ਜਿਹੜੀਆਂ ਮੈਂ ਇਸਦੇ ਵਿਰੁੱਧ ਬੋਲੀਆਂ ਹਨ, ਉਹ ਸਾਰੀਆਂ ਗੱਲਾਂ ਜੋ ਇਸ ਪੁਸਤਕ ਵਿੱਚ ਲਿਖੀਆਂ ਗਈਆਂ ਹਨ ਅਤੇ ਯਿਰਮਿਯਾਹ ਦੁਆਰਾ ਸਾਰੀਆਂ ਕੌਮਾਂ ਦੇ ਵਿਰੁੱਧ ਭਵਿੱਖਬਾਣੀ ਕੀਤੀਆਂ ਗਈਆਂ ਹਨ।

Jeremiah 25:13 (UKJV) And I will bring upon that land all my words which I have pronounced against it, even all that is written in this book, which Jeremiah has prophesied against all the nations.

11ਇਹ ਸਾਰਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਇਹ ਕੌਮਾਂ ਸੱਤਰ ਸਾਲ ਤੱਕ ਬਾਬੇਲ ਦੇ ਰਾਜੇ ਦੀ ਸੇਵਾ ਕਰਨਗੀਆਂ।

12“ਅਤੇ ਸੱਤਰ ਸਾਲ ਦੇ ਪੂਰੇ ਹੋਣ ਤੇ ਮੈਂ ਬਾਬੇਲ ਦੇ ਰਾਜਾ ਅਤੇ ਉਸ ਕੌਮ ਨੂੰ ਸਜ਼ਾ ਦੇਵੇਗਾ, ਯਾਹਵੇਹ ਦਾ ਵਾਕ ਹੈ। ਨਾਲੇ ਕਸਦੀਆਂ ਦੇ ਦੇਸ਼ ਦੀ ਵੀ ਉਹਨਾਂ ਦੀ ਬਦੀ ਦੇ ਕਾਰਨ, ਅਤੇ ਮੈਂ ਉਹਨਾਂ ਨੂੰ ਸਦਾ ਲਈ ਵਿਰਾਨ ਕਰ ਦਿਆਂਗਾ।

13ਮੈਂ ਉਸ ਧਰਤੀ ਉੱਤੇ ਉਹ ਸਾਰੀਆਂ ਗੱਲਾਂ ਲਿਆਵਾਂਗਾ ਜਿਹੜੀਆਂ ਮੈਂ ਇਸਦੇ ਵਿਰੁੱਧ ਬੋਲੀਆਂ ਹਨ, ਉਹ ਸਾਰੀਆਂ ਗੱਲਾਂ ਜੋ ਇਸ ਪੁਸਤਕ ਵਿੱਚ ਲਿਖੀਆਂ ਗਈਆਂ ਹਨ ਅਤੇ ਯਿਰਮਿਯਾਹ ਦੁਆਰਾ ਸਾਰੀਆਂ ਕੌਮਾਂ ਦੇ ਵਿਰੁੱਧ ਭਵਿੱਖਬਾਣੀ ਕੀਤੀਆਂ ਗਈਆਂ ਹਨ।

14ਉਹ ਆਪ ਬਹੁਤ ਸਾਰੀਆਂ ਕੌਮਾਂ ਅਤੇ ਵੱਡੇ ਰਾਜਿਆਂ ਦੇ ਗ਼ੁਲਾਮ ਹੋਣਗੇ; ਮੈਂ ਉਹਨਾਂ ਨੂੰ ਉਹਨਾਂ ਦੇ ਕੰਮਾਂ ਅਤੇ ਉਹਨਾਂ ਦੇ ਹੱਥਾਂ ਦੇ ਕੰਮ ਦੇ ਅਨੁਸਾਰ ਬਦਲਾ ਦਿਆਂਗਾ।”

15ਇਹ ਉਹ ਹੈ ਜੋ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਨੇ ਮੈਨੂੰ ਕਿਹਾ: “ਮੇਰੇ ਕ੍ਰੋਧ ਦੀ ਦਾਖ਼ਰਸ ਦਾ ਭਰਿਆ ਹੋਇਆ ਇਹ ਪਿਆਲਾ ਮੇਰੇ ਹੱਥੋਂ ਲੈ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਨ੍ਹਾਂ ਕੋਲ ਮੈਂ ਤੈਨੂੰ ਭੇਜਦਾ ਹਾਂ, ਉਹਨਾਂ ਨੂੰ ਪਿਲਾ ਦੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.