ਯਿਰਮਿਯਾਹ 25

ਉਹ ਆਪ ਬਹੁਤ ਸਾਰੀਆਂ ਕੌਮਾਂ ਅਤੇ ਵੱਡੇ ਰਾਜਿਆਂ ਦੇ ਗ਼ੁਲਾਮ ਹੋਣਗੇ; ਮੈਂ ਉਹਨਾਂ ਨੂੰ ਉਹਨਾਂ ਦੇ ਕੰਮਾਂ ਅਤੇ ਉਹਨਾਂ ਦੇ ਹੱਥਾਂ ਦੇ ਕੰਮ ਦੇ ਅਨੁਸਾਰ ਬਦਲਾ ਦਿਆਂਗਾ।”

Jeremiah 25:14 (UKJV) For many nations and great kings shall make use of them also: and I will recompense them according to their deeds, and according to the works of their own hands.

12“ਅਤੇ ਸੱਤਰ ਸਾਲ ਦੇ ਪੂਰੇ ਹੋਣ ਤੇ ਮੈਂ ਬਾਬੇਲ ਦੇ ਰਾਜਾ ਅਤੇ ਉਸ ਕੌਮ ਨੂੰ ਸਜ਼ਾ ਦੇਵੇਗਾ, ਯਾਹਵੇਹ ਦਾ ਵਾਕ ਹੈ। ਨਾਲੇ ਕਸਦੀਆਂ ਦੇ ਦੇਸ਼ ਦੀ ਵੀ ਉਹਨਾਂ ਦੀ ਬਦੀ ਦੇ ਕਾਰਨ, ਅਤੇ ਮੈਂ ਉਹਨਾਂ ਨੂੰ ਸਦਾ ਲਈ ਵਿਰਾਨ ਕਰ ਦਿਆਂਗਾ।

13ਮੈਂ ਉਸ ਧਰਤੀ ਉੱਤੇ ਉਹ ਸਾਰੀਆਂ ਗੱਲਾਂ ਲਿਆਵਾਂਗਾ ਜਿਹੜੀਆਂ ਮੈਂ ਇਸਦੇ ਵਿਰੁੱਧ ਬੋਲੀਆਂ ਹਨ, ਉਹ ਸਾਰੀਆਂ ਗੱਲਾਂ ਜੋ ਇਸ ਪੁਸਤਕ ਵਿੱਚ ਲਿਖੀਆਂ ਗਈਆਂ ਹਨ ਅਤੇ ਯਿਰਮਿਯਾਹ ਦੁਆਰਾ ਸਾਰੀਆਂ ਕੌਮਾਂ ਦੇ ਵਿਰੁੱਧ ਭਵਿੱਖਬਾਣੀ ਕੀਤੀਆਂ ਗਈਆਂ ਹਨ।

14ਉਹ ਆਪ ਬਹੁਤ ਸਾਰੀਆਂ ਕੌਮਾਂ ਅਤੇ ਵੱਡੇ ਰਾਜਿਆਂ ਦੇ ਗ਼ੁਲਾਮ ਹੋਣਗੇ; ਮੈਂ ਉਹਨਾਂ ਨੂੰ ਉਹਨਾਂ ਦੇ ਕੰਮਾਂ ਅਤੇ ਉਹਨਾਂ ਦੇ ਹੱਥਾਂ ਦੇ ਕੰਮ ਦੇ ਅਨੁਸਾਰ ਬਦਲਾ ਦਿਆਂਗਾ।”

15ਇਹ ਉਹ ਹੈ ਜੋ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਨੇ ਮੈਨੂੰ ਕਿਹਾ: “ਮੇਰੇ ਕ੍ਰੋਧ ਦੀ ਦਾਖ਼ਰਸ ਦਾ ਭਰਿਆ ਹੋਇਆ ਇਹ ਪਿਆਲਾ ਮੇਰੇ ਹੱਥੋਂ ਲੈ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਨ੍ਹਾਂ ਕੋਲ ਮੈਂ ਤੈਨੂੰ ਭੇਜਦਾ ਹਾਂ, ਉਹਨਾਂ ਨੂੰ ਪਿਲਾ ਦੇ।

16ਉਹ ਪੀਣਗੇ ਅਤੇ ਉਸ ਤਲਵਾਰ ਦੇ ਅੱਗੇ ਜਿਹੜੀ ਮੈਂ ਉਹਨਾਂ ਵਿੱਚ ਭੇਜਾਂਗਾ ਉਹ ਡਿੱਗਦੇ ਫਿਰਨਗੇ ਅਤੇ ਤੜਫ਼ਣਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.