ਯਿਰਮਿਯਾਹ 25

ਹੰਗਾਮਾ ਧਰਤੀ ਦੇ ਸਿਰੇ ਤੱਕ ਗੂੰਜੇਗਾ, ਕਿਉਂਕਿ ਯਾਹਵੇਹ ਕੌਮਾਂ ਦੇ ਵਿਰੁੱਧ ਦੋਸ਼ ਲਵੇਗਾ; ਉਹ ਸਾਰੀ ਮਨੁੱਖਜਾਤੀ ਉੱਤੇ ਨਿਆਂ ਲਿਆਵੇਗਾ ਅਤੇ ਦੁਸ਼ਟਾਂ ਨੂੰ ਤਲਵਾਰ ਨਾਲ ਲਪੇਟੇਗਾ,’ ” ਯਾਹਵੇਹ ਦਾ ਵਾਕ ਹੈ।

Jeremiah 25:31 (UKJV) A noise shall come even to the ends of the earth; for the LORD has a controversy with the nations, he will plead with all flesh; he will give them that are wicked to the sword, says the LORD.

29ਵੇਖੋ, ਮੈਂ ਆਪਣੇ ਨਾਮ ਦੇ ਸ਼ਹਿਰ ਉੱਤੇ ਬਿਪਤਾ ਲਿਆਉਣ ਲੱਗਾ ਹਾਂ, ਅਤੇ ਕੀ ਤੁਸੀਂ ਸੱਚ-ਮੁੱਚ ਸਜ਼ਾ ਤੋਂ ਬਚੇ ਰਹੋਗੇ? ਤੁਸੀਂ ਸਜ਼ਾ ਤੋਂ ਮੁਕਤ ਨਹੀਂ ਹੋਵੋਗੇ, ਕਿਉਂਕਿ ਮੈਂ ਧਰਤੀ ਉੱਤੇ ਰਹਿਣ ਵਾਲੇ ਸਾਰਿਆਂ ਉੱਤੇ ਤਲਵਾਰ ਸੁੱਟ ਰਿਹਾ ਹਾਂ, ਸਰਵਸ਼ਕਤੀਮਾਨ ਯਾਹਵੇਹ ਆਖਦਾ ਹੈ।’

30“ਹੁਣ ਉਹਨਾਂ ਦੇ ਵਿਰੁੱਧ ਇਨ੍ਹਾਂ ਸਾਰੀਆਂ ਗੱਲਾਂ ਦੀ ਭਵਿੱਖਬਾਣੀ ਕਰੋ ਅਤੇ ਉਹਨਾਂ ਨੂੰ ਆਖੋ: “ ‘ਯਾਹਵੇਹ ਉੱਚੇ ਤੋਂ ਗਰਜੇਗਾ; ਉਹ ਆਪਣੇ ਪਵਿੱਤਰ ਨਿਵਾਸ ਤੋਂ ਗਰਜੇਗਾ ਅਤੇ ਆਪਣੀ ਧਰਤੀ ਉੱਤੇ ਜ਼ੋਰ ਨਾਲ ਗਰਜੇਗਾ। ਉਹ ਅੰਗੂਰਾਂ ਨੂੰ ਮਿੱਧਣ ਵਾਲਿਆਂ ਵਾਂਙੁ ਰੌਲਾ ਪਾਵੇਗਾ, ਧਰਤੀ ਉੱਤੇ ਰਹਿਣ ਵਾਲੇ ਸਾਰਿਆਂ ਦੇ ਵਿਰੁੱਧ ਰੌਲਾ ਪਾਵੇਗਾ।

31ਹੰਗਾਮਾ ਧਰਤੀ ਦੇ ਸਿਰੇ ਤੱਕ ਗੂੰਜੇਗਾ, ਕਿਉਂਕਿ ਯਾਹਵੇਹ ਕੌਮਾਂ ਦੇ ਵਿਰੁੱਧ ਦੋਸ਼ ਲਵੇਗਾ; ਉਹ ਸਾਰੀ ਮਨੁੱਖਜਾਤੀ ਉੱਤੇ ਨਿਆਂ ਲਿਆਵੇਗਾ ਅਤੇ ਦੁਸ਼ਟਾਂ ਨੂੰ ਤਲਵਾਰ ਨਾਲ ਲਪੇਟੇਗਾ,’ ” ਯਾਹਵੇਹ ਦਾ ਵਾਕ ਹੈ।

32ਇਹ ਉਹ ਹੈ ਜੋ ਯਾਹਵੇਹ ਆਖਦਾ ਹੈ: “ਦੇਖੋ! ਤਬਾਹੀ ਇੱਕ ਦੇਸ਼ ਤੋਂ ਦੂਜੇ ਦੇਸ਼ ਤੱਕ ਫੈਲ ਜਾਵੇਗੀ; ਇੱਕ ਸ਼ਕਤੀਸ਼ਾਲੀ ਤੂਫ਼ਾਨ ਧਰਤੀ ਦੇ ਸਿਰੇ ਤੋਂ ਉੱਠ ਰਿਹਾ ਹੈ।”

33ਉਸ ਸਮੇਂ ਯਾਹਵੇਹ ਦੁਆਰਾ ਮਾਰੇ ਗਏ ਲੋਕ ਹਰ ਜਗ੍ਹਾ ਹੋਣਗੇ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ। ਉਹਨਾਂ ਲਈ ਨਾ ਸੋਗ ਹੋਵੇਗੇ, ਨਾ ਇਕੱਠੇ ਕੀਤੇ ਜਾਣਗੇ ਅਤੇ ਨਾ ਹੀ ਦੱਬੇ ਜਾਣਗੇ, ਸਗੋਂ ਜ਼ਮੀਨ ਉੱਤੇ ਪਏ ਗੋਹੇ ਵਾਂਗ ਹੋਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.