3ਯਹੂਦਾਹ ਦੇ ਰਾਜੇ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਤੇਰ੍ਹਵੇਂ ਸਾਲ ਤੋਂ ਲੈ ਕੇ ਅੱਜ ਦੇ ਦਿਨ ਤੇਈ ਸਾਲਾਂ ਤੱਕ ਯਾਹਵੇਹ ਦਾ ਬਚਨ ਮੇਰੇ ਕੋਲ ਆਇਆ ਹੈ ਅਤੇ ਮੈਂ ਤੁਹਾਡੇ ਨਾਲ ਵਾਰ-ਵਾਰ ਗੱਲ ਕੀਤੀ ਹੈ, ਪਰ ਤੁਸੀਂ ਨਹੀਂ ਸੁਣੀ।
4ਅਤੇ ਭਾਵੇਂ ਯਾਹਵੇਹ ਨੇ ਆਪਣੇ ਸਾਰੇ ਸੇਵਕਾਂ ਨਬੀਆਂ ਨੂੰ ਤੁਹਾਡੇ ਕੋਲ ਬਾਰ-ਬਾਰ ਭੇਜਿਆ ਹੈ, ਤੁਸੀਂ ਨਾ ਸੁਣੀ ਹੈ ਅਤੇ ਨਾ ਹੀ ਧਿਆਨ ਦਿੱਤਾ ਹੈ।
5ਉਹਨਾਂ ਨੇ ਆਖਿਆ, “ਹੁਣ, ਤੁਸੀਂ ਹਰ ਇੱਕ ਆਪਣੇ ਬੁਰੇ ਰਾਹਾਂ ਅਤੇ ਆਪਣੇ ਭੈੜੇ ਕੰਮਾਂ ਤੋਂ ਮੁੜੋ ਅਤੇ ਤੁਸੀਂ ਉਸ ਧਰਤੀ ਵਿੱਚ ਰਹਿ ਸੱਕੋਗੇ ਜਿਹੜੀ ਯਾਹਵੇਹ ਨੇ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਸਦਾ ਲਈ ਦਿੱਤਾ ਹੈ।
6ਉਹਨਾਂ ਦੀ ਸੇਵਾ ਅਤੇ ਪੂਜਾ ਕਰਨ ਲਈ ਹੋਰ ਦੇਵਤਿਆਂ ਦੇ ਪਿੱਛੇ ਨਾ ਜਾਓ; ਜੋ ਕੁਝ ਤੇਰੇ ਹੱਥਾਂ ਨੇ ਬਣਾਇਆ ਹੈ ਉਸ ਨਾਲ ਮੇਰਾ ਗੁੱਸਾ ਨਾ ਭੜਕਾਓ। ਫਿਰ ਮੈਂ ਤੇਰਾ ਕੋਈ ਨੁਕਸਾਨ ਨਹੀਂ ਕਰਾਂਗਾ।”
7ਯਾਹਵੇਹ ਇਹ ਆਖਦਾ ਹੈ, “ਪਰ ਤੁਸੀਂ ਮੇਰੀ ਗੱਲ ਨਹੀਂ ਸੁਣੀ ਅਤੇ ਤੁਸੀਂ ਆਪਣੇ ਹੱਥਾਂ ਦੀਆਂ ਬਣਾਈਆਂ ਚੀਜ਼ਾਂ ਨਾਲ ਮੇਰਾ ਕ੍ਰੋਧ ਭੜਕਾਇਆ ਹੈ ਅਤੇ ਤੁਸੀਂ ਆਪਣਾ ਹੀ ਨੁਕਸਾਨ ਕੀਤਾ ਹੈ।”