6ਉਹਨਾਂ ਦੀ ਸੇਵਾ ਅਤੇ ਪੂਜਾ ਕਰਨ ਲਈ ਹੋਰ ਦੇਵਤਿਆਂ ਦੇ ਪਿੱਛੇ ਨਾ ਜਾਓ; ਜੋ ਕੁਝ ਤੇਰੇ ਹੱਥਾਂ ਨੇ ਬਣਾਇਆ ਹੈ ਉਸ ਨਾਲ ਮੇਰਾ ਗੁੱਸਾ ਨਾ ਭੜਕਾਓ। ਫਿਰ ਮੈਂ ਤੇਰਾ ਕੋਈ ਨੁਕਸਾਨ ਨਹੀਂ ਕਰਾਂਗਾ।”
7ਯਾਹਵੇਹ ਇਹ ਆਖਦਾ ਹੈ, “ਪਰ ਤੁਸੀਂ ਮੇਰੀ ਗੱਲ ਨਹੀਂ ਸੁਣੀ ਅਤੇ ਤੁਸੀਂ ਆਪਣੇ ਹੱਥਾਂ ਦੀਆਂ ਬਣਾਈਆਂ ਚੀਜ਼ਾਂ ਨਾਲ ਮੇਰਾ ਕ੍ਰੋਧ ਭੜਕਾਇਆ ਹੈ ਅਤੇ ਤੁਸੀਂ ਆਪਣਾ ਹੀ ਨੁਕਸਾਨ ਕੀਤਾ ਹੈ।”
8ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ਕਿਉਂਕਿ ਤੁਸੀਂ ਮੇਰੀਆਂ ਗੱਲਾਂ ਨੂੰ ਨਹੀਂ ਸੁਣਿਆ,
9ਮੈਂ ਉੱਤਰ ਦੇ ਸਾਰੇ ਲੋਕਾਂ ਨੂੰ ਅਤੇ ਆਪਣੇ ਸੇਵਕ ਬਾਬੇਲ ਦੇ ਰਾਜੇ ਨਬੂਕਦਨੱਸਰ ਨੂੰ ਬੁਲਾਵਾਂਗਾ ਅਤੇ ਮੈਂ ਉਹਨਾਂ ਨੂੰ ਇਸ ਧਰਤੀ ਅਤੇ ਇਸ ਦੇ ਵਾਸੀਆਂ ਅਤੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦੇ ਵਿਰੁੱਧ ਲਿਆਵਾਂਗਾ। ਮੈਂ ਉਹਨਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ ਅਤੇ ਉਹਨਾਂ ਨੂੰ ਡਰਾਉਣੀ ਅਤੇ ਘਿਣਾਉਣੀ ਚੀਜ਼, ਅਤੇ ਇੱਕ ਸਦਾ ਦੀ ਤਬਾਹੀ ਬਣਾ ਦਿਆਂਗਾ,” ਯਾਹਵੇਹ ਦਾ ਵਾਕ ਹੈ।
10ਮੈਂ ਉਹਨਾਂ ਤੋਂ ਖੁਸ਼ੀ ਅਤੇ ਅਨੰਦ ਦੀਆਂ ਆਵਾਜ਼ਾਂ, ਲਾੜੀ ਅਤੇ ਲਾੜੇ ਦੀਆਂ ਆਵਾਜ਼ਾਂ, ਚੱਕੀ ਦੇ ਪੱਥਰਾਂ ਦੀ ਆਵਾਜ਼ ਅਤੇ ਦੀਵੇ ਦੀ ਰੋਸ਼ਨੀ ਨੂੰ ਦੂਰ ਕਰ ਦਿਆਂਗਾ।