ਯਿਰਮਿਯਾਹ 26

ਉਹਨਾਂ ਨੂੰ ਆਖ, ‘ਯਾਹਵੇਹ ਇਹ ਆਖਦਾ ਹੈ, ਜੇਕਰ ਤੁਸੀਂ ਮੇਰੀ ਨਾ ਸੁਣੋ ਅਤੇ ਮੇਰੀ ਬਿਵਸਥਾ ਦੀ ਪਾਲਣਾ ਨਾ ਕਰੋ, ਜਿਹੜੀ ਮੈਂ ਤੁਹਾਡੇ ਅੱਗੇ ਰੱਖੀ ਹੈ,

Jeremiah 26:4 (UKJV) And you shall say unto them, Thus says the LORD; If all of you will not hearken to me, to walk in my law, which I have set before you,

2“ਯਾਹਵੇਹ ਇਹ ਆਖਦਾ ਹੈ: ਯਾਹਵੇਹ ਦੇ ਘਰ ਦੇ ਵਿਹੜੇ ਵਿੱਚ ਖਲੋ ਅਤੇ ਯਹੂਦਾਹ ਦੇ ਕਸਬਿਆਂ ਦੇ ਸਾਰੇ ਲੋਕਾਂ ਨਾਲ ਗੱਲ ਕਰ। ਜੋ ਯਾਹਵੇਹ ਦੇ ਘਰ ਵਿੱਚ ਮਹਿਮਾ ਕਰਨ ਲਈ ਆਉਂਦੇ ਹਨ। ਉਹਨਾਂ ਨੂੰ ਉਹ ਸਭ ਕੁਝ ਦੱਸ ਜੋ ਮੈਂ ਤੈਨੂੰ ਹੁਕਮ ਦਿੰਦਾ ਹਾਂ; ਇੱਕ ਵੀ ਸ਼ਬਦ ਨਾ ਘਟਾਈ।

3ਸ਼ਾਇਦ ਉਹ ਸੁਣਨਗੇ ਅਤੇ ਹਰੇਕ ਆਪਣੇ ਬੁਰੇ ਰਾਹਾਂ ਤੋਂ ਮੁੜ ਜਾਵੇਗਾ। ਫਿਰ ਮੈਂ ਤੌਬਾ ਕਰਾਂਗਾ ਅਤੇ ਉਹਨਾਂ ਉੱਤੇ ਉਹ ਆਫ਼ਤ ਨਹੀਂ ਪਾਵਾਂਗਾ ਜਿਸਦੀ ਮੈਂ ਉਹਨਾਂ ਦੀ ਬਦੀ ਦੇ ਕਾਰਨ ਯੋਜਨਾ ਬਣਾ ਰਿਹਾ ਸੀ।

4ਉਹਨਾਂ ਨੂੰ ਆਖ, ‘ਯਾਹਵੇਹ ਇਹ ਆਖਦਾ ਹੈ, ਜੇਕਰ ਤੁਸੀਂ ਮੇਰੀ ਨਾ ਸੁਣੋ ਅਤੇ ਮੇਰੀ ਬਿਵਸਥਾ ਦੀ ਪਾਲਣਾ ਨਾ ਕਰੋ, ਜਿਹੜੀ ਮੈਂ ਤੁਹਾਡੇ ਅੱਗੇ ਰੱਖੀ ਹੈ,

5ਅਤੇ ਜੇ ਤੁਸੀਂ ਮੇਰੇ ਸੇਵਕ ਨਬੀਆਂ ਦੀ ਗੱਲਾਂ ਨੂੰ ਨਾ ਸੁਣੋ। ਜਿਨ੍ਹਾਂ ਨੂੰ ਮੈਂ ਤੁਹਾਡੇ ਕੋਲ ਬਾਰ-ਬਾਰ ਭੇਜਦਾ ਹਾਂ ਪਰ ਤੁਸੀਂ ਉਹਨਾਂ ਨੂੰ ਨਹੀਂ ਸੁਣਿਆ,

6ਫਿਰ ਮੈਂ ਇਸ ਘਰ ਨੂੰ ਸ਼ੀਲੋਹ ਵਰਗਾ ਬਣਾ ਦਿਆਂਗਾ ਅਤੇ ਇਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਸਰਾਪ ਬਣਾ ਦਿਆਂਗਾ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.