ਯਿਰਮਿਯਾਹ 27

ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਵੀ ਇਹੀ ਸੰਦੇਸ਼ ਦਿੱਤਾ ਸੀ। ਮੈਂ ਕਿਹਾ, “ਬਾਬੇਲ ਦੇ ਰਾਜੇ ਦੇ ਜੂਲੇ ਹੇਠ ਆਪਣੀ ਗਰਦਨ ਝੁਕਾਓ। ਉਸਦੀ ਅਤੇ ਉਸਦੇ ਲੋਕਾਂ ਦੀ ਸੇਵਾ ਕਰੋ ਅਤੇ ਤੁਸੀਂ ਜਿਉਂਦੇ ਰਹੋਗੇ।

Jeremiah 27:12 (UKJV) I spoke also to Zedekiah king of Judah according to all these words, saying, Bring your necks under the yoke of the king of Babylon, and serve him and his people, and live.

10ਉਹ ਤੁਹਾਡੇ ਲਈ ਝੂਠ ਦੀ ਭਵਿੱਖਬਾਣੀ ਕਰਦੇ ਹਨ ਜੋ ਸਿਰਫ ਤੁਹਾਨੂੰ ਤੁਹਾਡੀਆਂ ਜ਼ਮੀਨਾਂ ਤੋਂ ਦੂਰ ਕਰਨ ਲਈ ਕੰਮ ਕਰਨਗੇ; ਮੈਂ ਤੈਨੂੰ ਕੱਢ ਦਿਆਂਗਾ ਅਤੇ ਤੂੰ ਨਾਸ ਹੋ ਜਾਵੇਂਗਾ।

11ਪਰ ਜੇ ਕੋਈ ਕੌਮ ਬਾਬੇਲ ਦੇ ਰਾਜੇ ਦੇ ਜੂਲੇ ਹੇਠ ਆਪਣੀ ਧੌਣ ਝੁਕਾਵੇ ਅਤੇ ਉਸ ਦੀ ਸੇਵਾ ਕਰੇ, ਤਾਂ ਮੈਂ ਉਸ ਕੌਮ ਨੂੰ ਆਪਣੀ ਧਰਤੀ ਉੱਤੇ ਰਹਿਣ ਦੇਵਾਂਗਾ ਅਤੇ ਉੱਥੇ ਰਹਿਣ ਦੇਵਾਂਗਾ, ਯਾਹਵੇਹ ਦਾ ਵਾਕ ਹੈ।” ’ ”

12ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਵੀ ਇਹੀ ਸੰਦੇਸ਼ ਦਿੱਤਾ ਸੀ। ਮੈਂ ਕਿਹਾ, “ਬਾਬੇਲ ਦੇ ਰਾਜੇ ਦੇ ਜੂਲੇ ਹੇਠ ਆਪਣੀ ਗਰਦਨ ਝੁਕਾਓ। ਉਸਦੀ ਅਤੇ ਉਸਦੇ ਲੋਕਾਂ ਦੀ ਸੇਵਾ ਕਰੋ ਅਤੇ ਤੁਸੀਂ ਜਿਉਂਦੇ ਰਹੋਗੇ।

13ਤੁਸੀਂ ਅਤੇ ਤੁਹਾਡੇ ਲੋਕ ਉਸ ਤਲਵਾਰ, ਕਾਲ ਅਤੇ ਮਹਾਂਮਾਰੀ ਨਾਲ ਕਿਉਂ ਮਰੋਗੇ ਜਿਸ ਨਾਲ ਯਾਹਵੇਹ ਨੇ ਕਿਸੇ ਵੀ ਕੌਮ ਨੂੰ ਧਮਕੀ ਦਿੱਤੀ ਹੈ ਜੋ ਬਾਬੇਲ ਦੇ ਰਾਜੇ ਦੀ ਸੇਵਾ ਨਹੀਂ ਕਰੇਗੀ?

14ਉਹਨਾਂ ਨਬੀਆਂ ਦੀਆਂ ਗੱਲਾਂ ਨੂੰ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਹਨ, ‘ਤੁਸੀਂ ਬਾਬੇਲ ਦੇ ਰਾਜੇ ਦੀ ਸੇਵਾ ਨਹੀਂ ਕਰੋਗੇ,’ ਕਿਉਂਕਿ ਉਹ ਤੁਹਾਡੇ ਲਈ ਝੂਠ ਦੀ ਭਵਿੱਖਬਾਣੀ ਕਰਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.