14ਉਹਨਾਂ ਨਬੀਆਂ ਦੀਆਂ ਗੱਲਾਂ ਨੂੰ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਹਨ, ‘ਤੁਸੀਂ ਬਾਬੇਲ ਦੇ ਰਾਜੇ ਦੀ ਸੇਵਾ ਨਹੀਂ ਕਰੋਗੇ,’ ਕਿਉਂਕਿ ਉਹ ਤੁਹਾਡੇ ਲਈ ਝੂਠ ਦੀ ਭਵਿੱਖਬਾਣੀ ਕਰਦੇ ਹਨ।
15ਯਾਹਵੇਹ ਇਹ ਆਖਦਾ ਹੈ, ‘ਮੈਂ ਉਹਨਾਂ ਨੂੰ ਨਹੀਂ ਭੇਜਿਆ। ਉਹ ਮੇਰੇ ਨਾਮ ਤੇ ਝੂਠ ਦੀ ਭਵਿੱਖਬਾਣੀ ਕਰ ਰਹੇ ਹਨ। ਇਸ ਲਈ, ਮੈਂ ਤੁਹਾਨੂੰ ਬਾਹਰ ਕੱਢ ਦਿਆਂਗਾ ਅਤੇ ਤੁਸੀਂ ਨਾਸ਼ ਹੋ ਜਾਵੋਗੇ, ਤੁਹਾਨੂੰ ਅਤੇ ਤੁਹਾਡੇ ਲਈ ਅਗੰਮਵਾਕ ਕਰਨ ਵਾਲੇ ਨਬੀਆਂ ਨੂੰ ਵੀ।’ ”
16ਫਿਰ ਮੈਂ ਜਾਜਕਾਂ ਅਤੇ ਇਨ੍ਹਾਂ ਸਾਰੇ ਲੋਕਾਂ ਨੂੰ ਕਿਹਾ, “ਯਾਹਵੇਹ ਇਹੀ ਆਖਦਾ ਹੈ: ਉਹਨਾਂ ਨਬੀਆਂ ਦੀ ਗੱਲ ਨਾ ਸੁਣੋ ਜਿਹੜੇ ਕਹਿੰਦੇ ਹਨ, ‘ਵੇਖੋ, ਯਾਹਵੇਹ ਦੇ ਭਵਨ ਦੇ ਭਾਂਡੇ ਬਾਬੇਲ ਵਿੱਚੋਂ ਛੇਤੀ ਮੁੜ ਲਿਆਂਦੇ ਜਾਣਗੇ। ਉਹ ਤਾਂ ਤੁਹਾਡੇ ਲਈ ਝੂਠੇ ਅਗੰਮ ਵਾਚਦੇ ਹਨ।’
17ਉਹਨਾਂ ਦੀ ਗੱਲ ਨਾ ਸੁਣੋ। ਬਾਬੇਲ ਦੇ ਰਾਜੇ ਦੀ ਸੇਵਾ ਕਰੋ, ਅਤੇ ਤੁਸੀਂ ਜਿਉਂਦੇ ਰਹੋਗੇ। ਇਹ ਸ਼ਹਿਰ ਬਰਬਾਦ ਕਿਉਂ ਹੋਵੇ?
18ਜੇਕਰ ਉਹ ਨਬੀ ਹਨ ਅਤੇ ਉਹਨਾਂ ਕੋਲ ਯਾਹਵੇਹ ਦਾ ਬਚਨ ਹੈ, ਤਾਂ ਉਹ ਯਾਹਵੇਹ ਸਰਬਸ਼ਕਤੀਮਾਨ ਅੱਗੇ ਬੇਨਤੀ ਕਰਨ ਕਿ ਉਹ ਚੀਜ਼ਾਂ ਯਾਹਵੇਹ ਦੇ ਘਰ ਅਤੇ ਮਹਿਲ ਵਿੱਚ ਬਚੀਆਂ ਹੋਈਆਂ ਹਨ। ਯਹੂਦਾਹ ਅਤੇ ਯੇਰੂਸ਼ਲੇਮ ਦੇ ਰਾਜੇ ਨੂੰ ਬਾਬੇਲ ਵਿੱਚ ਨਹੀਂ ਲਿਜਾਇਆ ਜਾਵੇਗਾ।