1ਯਹੂਦਾਹ ਦੇ ਰਾਜੇ ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਦੇ ਰਾਜ ਦੇ ਅਰੰਭ ਵਿੱਚ, ਇਹ ਸ਼ਬਦ ਯਿਰਮਿਯਾਹ ਨੂੰ ਯਾਹਵੇਹ ਵੱਲੋਂ ਆਇਆ:
2ਇਹ ਉਹ ਹੈ ਜੋ ਯਾਹਵੇਹ ਨੇ ਮੈਨੂੰ ਕਿਹਾ: “ਪੱਟੀਆਂ ਦਾ ਇੱਕ ਜੂਲਾ ਬਣਾ ਅਤੇ ਇਸ ਨੂੰ ਆਪਣੀ ਧੋਣ ਤੇ ਰੱਖ।
3ਤਦ ਅਦੋਮ, ਮੋਆਬ, ਅੰਮੋਨ, ਸੂਰ ਅਤੇ ਸੀਦੋਨ ਦੇ ਰਾਜਿਆਂ ਨੂੰ ਉਹਨਾਂ ਰਾਜਦੂਤਾਂ ਦੇ ਰਾਹੀਂ ਜੋ ਯੇਰੂਸ਼ਲੇਮ ਵਿੱਚ ਯਹੂਦਾਹ ਦੇ ਰਾਜਾ ਸਿਦਕੀਯਾਹ ਕੋਲ ਆਏ ਹਨ, ਸੁਨੇਹਾ ਭੇਜ।
4ਉਹਨਾਂ ਨੂੰ ਉਹਨਾਂ ਦੇ ਮਾਲਕਾਂ ਲਈ ਇੱਕ ਸੰਦੇਸ਼ ਭੇਜ ਅਤੇ ਇਹ ਆਖ, ‘ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਹ ਆਖਦਾ ਹੈ: “ਆਪਣੇ ਮਾਲਕਾਂ ਨੂੰ ਇਹ ਦੱਸ: