ਯਿਰਮਿਯਾਹ 27

ਤਦ ਅਦੋਮ, ਮੋਆਬ, ਅੰਮੋਨ, ਸੂਰ ਅਤੇ ਸੀਦੋਨ ਦੇ ਰਾਜਿਆਂ ਨੂੰ ਉਹਨਾਂ ਰਾਜਦੂਤਾਂ ਦੇ ਰਾਹੀਂ ਜੋ ਯੇਰੂਸ਼ਲੇਮ ਵਿੱਚ ਯਹੂਦਾਹ ਦੇ ਰਾਜਾ ਸਿਦਕੀਯਾਹ ਕੋਲ ਆਏ ਹਨ, ਸੁਨੇਹਾ ਭੇਜ।

Jeremiah 27:3 (UKJV) And send them to the king of Edom, and to the king of Moab, and to the king of the Ammonites, and to the king of Tyrus, and to the king of Zidon, by the hand of the messengers which come to Jerusalem unto Zedekiah king of Judah;

1ਯਹੂਦਾਹ ਦੇ ਰਾਜੇ ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਦੇ ਰਾਜ ਦੇ ਅਰੰਭ ਵਿੱਚ, ਇਹ ਸ਼ਬਦ ਯਿਰਮਿਯਾਹ ਨੂੰ ਯਾਹਵੇਹ ਵੱਲੋਂ ਆਇਆ:

2ਇਹ ਉਹ ਹੈ ਜੋ ਯਾਹਵੇਹ ਨੇ ਮੈਨੂੰ ਕਿਹਾ: “ਪੱਟੀਆਂ ਦਾ ਇੱਕ ਜੂਲਾ ਬਣਾ ਅਤੇ ਇਸ ਨੂੰ ਆਪਣੀ ਧੋਣ ਤੇ ਰੱਖ।

3ਤਦ ਅਦੋਮ, ਮੋਆਬ, ਅੰਮੋਨ, ਸੂਰ ਅਤੇ ਸੀਦੋਨ ਦੇ ਰਾਜਿਆਂ ਨੂੰ ਉਹਨਾਂ ਰਾਜਦੂਤਾਂ ਦੇ ਰਾਹੀਂ ਜੋ ਯੇਰੂਸ਼ਲੇਮ ਵਿੱਚ ਯਹੂਦਾਹ ਦੇ ਰਾਜਾ ਸਿਦਕੀਯਾਹ ਕੋਲ ਆਏ ਹਨ, ਸੁਨੇਹਾ ਭੇਜ।

4ਉਹਨਾਂ ਨੂੰ ਉਹਨਾਂ ਦੇ ਮਾਲਕਾਂ ਲਈ ਇੱਕ ਸੰਦੇਸ਼ ਭੇਜ ਅਤੇ ਇਹ ਆਖ, ‘ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਹ ਆਖਦਾ ਹੈ: “ਆਪਣੇ ਮਾਲਕਾਂ ਨੂੰ ਇਹ ਦੱਸ:

5ਮੈ ਧਰਤੀ ਨੂੰ ਆਦਮੀਆਂ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ। ਮੈ ਇਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.