ਯਿਰਮਿਯਾਹ 27

ਉਹਨਾਂ ਨੂੰ ਉਹਨਾਂ ਦੇ ਮਾਲਕਾਂ ਲਈ ਇੱਕ ਸੰਦੇਸ਼ ਭੇਜ ਅਤੇ ਇਹ ਆਖ, ‘ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਹ ਆਖਦਾ ਹੈ: “ਆਪਣੇ ਮਾਲਕਾਂ ਨੂੰ ਇਹ ਦੱਸ:

Jeremiah 27:4 (UKJV) And command them to say unto their masters, Thus says the LORD of hosts, the God of Israel; Thus shall all of you say unto your masters;

2ਇਹ ਉਹ ਹੈ ਜੋ ਯਾਹਵੇਹ ਨੇ ਮੈਨੂੰ ਕਿਹਾ: “ਪੱਟੀਆਂ ਦਾ ਇੱਕ ਜੂਲਾ ਬਣਾ ਅਤੇ ਇਸ ਨੂੰ ਆਪਣੀ ਧੋਣ ਤੇ ਰੱਖ।

3ਤਦ ਅਦੋਮ, ਮੋਆਬ, ਅੰਮੋਨ, ਸੂਰ ਅਤੇ ਸੀਦੋਨ ਦੇ ਰਾਜਿਆਂ ਨੂੰ ਉਹਨਾਂ ਰਾਜਦੂਤਾਂ ਦੇ ਰਾਹੀਂ ਜੋ ਯੇਰੂਸ਼ਲੇਮ ਵਿੱਚ ਯਹੂਦਾਹ ਦੇ ਰਾਜਾ ਸਿਦਕੀਯਾਹ ਕੋਲ ਆਏ ਹਨ, ਸੁਨੇਹਾ ਭੇਜ।

4ਉਹਨਾਂ ਨੂੰ ਉਹਨਾਂ ਦੇ ਮਾਲਕਾਂ ਲਈ ਇੱਕ ਸੰਦੇਸ਼ ਭੇਜ ਅਤੇ ਇਹ ਆਖ, ‘ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਹ ਆਖਦਾ ਹੈ: “ਆਪਣੇ ਮਾਲਕਾਂ ਨੂੰ ਇਹ ਦੱਸ:

5ਮੈ ਧਰਤੀ ਨੂੰ ਆਦਮੀਆਂ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ। ਮੈ ਇਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ।

6ਹੁਣ ਮੈਂ ਤੁਹਾਡੇ ਸਾਰੇ ਦੇਸ਼ ਨੂੰ ਬਾਬੇਲ ਦੇ ਰਾਜੇ ਨਬੂਕਦਨੇਜ਼ਰ ਦੇ ਹੱਥਾਂ ਵਿੱਚ ਦੇ ਦਿਆਂਗਾ। ਅਤੇ ਮੈਂ ਜੰਗਲੀ ਜਾਨਵਰਾਂ ਨੂੰ ਵੀ ਉਸਦੇ ਅਧੀਨ ਕਰ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.