4ਉਹਨਾਂ ਨੂੰ ਉਹਨਾਂ ਦੇ ਮਾਲਕਾਂ ਲਈ ਇੱਕ ਸੰਦੇਸ਼ ਭੇਜ ਅਤੇ ਇਹ ਆਖ, ‘ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਹ ਆਖਦਾ ਹੈ: “ਆਪਣੇ ਮਾਲਕਾਂ ਨੂੰ ਇਹ ਦੱਸ:
5ਮੈ ਧਰਤੀ ਨੂੰ ਆਦਮੀਆਂ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ। ਮੈ ਇਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ।
6ਹੁਣ ਮੈਂ ਤੁਹਾਡੇ ਸਾਰੇ ਦੇਸ਼ ਨੂੰ ਬਾਬੇਲ ਦੇ ਰਾਜੇ ਨਬੂਕਦਨੇਜ਼ਰ ਦੇ ਹੱਥਾਂ ਵਿੱਚ ਦੇ ਦਿਆਂਗਾ। ਅਤੇ ਮੈਂ ਜੰਗਲੀ ਜਾਨਵਰਾਂ ਨੂੰ ਵੀ ਉਸਦੇ ਅਧੀਨ ਕਰ ਦਿਆਂਗਾ।
7ਸਾਰੀਆਂ ਕੌਮਾਂ ਉਸਦੀ ਅਤੇ ਉਸਦੇ ਪੁੱਤਰ ਅਤੇ ਉਸਦੇ ਪੋਤਿਆਂ ਦੀ ਸੇਵਾ ਕਰਨਗੀਆਂ ਜਦੋਂ ਤੱਕ ਉਸਦੀ ਧਰਤੀ ਦਾ ਸਮਾਂ ਨਹੀਂ ਆਉਂਦਾ; ਫਿਰ ਬਹੁਤ ਸਾਰੀਆਂ ਕੌਮਾਂ ਅਤੇ ਮਹਾਨ ਰਾਜੇ ਉਸਨੂੰ ਆਪਣੇ ਅਧੀਨ ਕਰ ਲੈਣਗੇ।
8“ ‘ “ਪਰ, ਜੇ ਕੋਈ ਕੌਮ ਜਾਂ ਰਾਜ ਬਾਬੇਲ ਦੇ ਰਾਜੇ ਨਬੂਕਦਨੇਜ਼ਰ ਦੀ ਸੇਵਾ ਨਹੀਂ ਕਰੇਗਾ ਜਾਂ ਉਸ ਦੇ ਜੂਲੇ ਹੇਠ ਆਪਣੀ ਗਰਦਨ ਨਹੀਂ ਝੁਕਾਏਗਾ, ਤਾਂ ਮੈਂ ਉਸ ਕੌਮ ਨੂੰ ਤਲਵਾਰ, ਕਾਲ ਅਤੇ ਮਹਾਂਮਾਰੀ ਨਾਲ ਸਜ਼ਾ ਦਿਆਂਗਾ, ਯਾਹਵੇਹ ਦਾ ਵਾਕ ਹੈ, ਜਦੋਂ ਤੱਕ ਮੈਂ ਉਸ ਦੇ ਹੱਥ ਨਾਲ ਇਸ ਨੂੰ ਤਬਾਹ ਨਾ ਕਰ ਦਿਆ।