ਯਿਰਮਿਯਾਹ 27

“ ‘ “ਪਰ, ਜੇ ਕੋਈ ਕੌਮ ਜਾਂ ਰਾਜ ਬਾਬੇਲ ਦੇ ਰਾਜੇ ਨਬੂਕਦਨੇਜ਼ਰ ਦੀ ਸੇਵਾ ਨਹੀਂ ਕਰੇਗਾ ਜਾਂ ਉਸ ਦੇ ਜੂਲੇ ਹੇਠ ਆਪਣੀ ਗਰਦਨ ਨਹੀਂ ਝੁਕਾਏਗਾ, ਤਾਂ ਮੈਂ ਉਸ ਕੌਮ ਨੂੰ ਤਲਵਾਰ, ਕਾਲ ਅਤੇ ਮਹਾਂਮਾਰੀ ਨਾਲ ਸਜ਼ਾ ਦਿਆਂਗਾ, ਯਾਹਵੇਹ ਦਾ ਵਾਕ ਹੈ, ਜਦੋਂ ਤੱਕ ਮੈਂ ਉਸ ਦੇ ਹੱਥ ਨਾਲ ਇਸ ਨੂੰ ਤਬਾਹ ਨਾ ਕਰ ਦਿਆ।

Jeremiah 27:8 (UKJV) And it shall come to pass, that the nation and kingdom which will not serve the same Nebuchadnezzar the king of Babylon, and that will not put their neck under the yoke of the king of Babylon, that nation will I punish, says the LORD, with the sword, and with the famine, and with the pestilence, until I have consumed them by his hand.

6ਹੁਣ ਮੈਂ ਤੁਹਾਡੇ ਸਾਰੇ ਦੇਸ਼ ਨੂੰ ਬਾਬੇਲ ਦੇ ਰਾਜੇ ਨਬੂਕਦਨੇਜ਼ਰ ਦੇ ਹੱਥਾਂ ਵਿੱਚ ਦੇ ਦਿਆਂਗਾ। ਅਤੇ ਮੈਂ ਜੰਗਲੀ ਜਾਨਵਰਾਂ ਨੂੰ ਵੀ ਉਸਦੇ ਅਧੀਨ ਕਰ ਦਿਆਂਗਾ।

7ਸਾਰੀਆਂ ਕੌਮਾਂ ਉਸਦੀ ਅਤੇ ਉਸਦੇ ਪੁੱਤਰ ਅਤੇ ਉਸਦੇ ਪੋਤਿਆਂ ਦੀ ਸੇਵਾ ਕਰਨਗੀਆਂ ਜਦੋਂ ਤੱਕ ਉਸਦੀ ਧਰਤੀ ਦਾ ਸਮਾਂ ਨਹੀਂ ਆਉਂਦਾ; ਫਿਰ ਬਹੁਤ ਸਾਰੀਆਂ ਕੌਮਾਂ ਅਤੇ ਮਹਾਨ ਰਾਜੇ ਉਸਨੂੰ ਆਪਣੇ ਅਧੀਨ ਕਰ ਲੈਣਗੇ।

8“ ‘ “ਪਰ, ਜੇ ਕੋਈ ਕੌਮ ਜਾਂ ਰਾਜ ਬਾਬੇਲ ਦੇ ਰਾਜੇ ਨਬੂਕਦਨੇਜ਼ਰ ਦੀ ਸੇਵਾ ਨਹੀਂ ਕਰੇਗਾ ਜਾਂ ਉਸ ਦੇ ਜੂਲੇ ਹੇਠ ਆਪਣੀ ਗਰਦਨ ਨਹੀਂ ਝੁਕਾਏਗਾ, ਤਾਂ ਮੈਂ ਉਸ ਕੌਮ ਨੂੰ ਤਲਵਾਰ, ਕਾਲ ਅਤੇ ਮਹਾਂਮਾਰੀ ਨਾਲ ਸਜ਼ਾ ਦਿਆਂਗਾ, ਯਾਹਵੇਹ ਦਾ ਵਾਕ ਹੈ, ਜਦੋਂ ਤੱਕ ਮੈਂ ਉਸ ਦੇ ਹੱਥ ਨਾਲ ਇਸ ਨੂੰ ਤਬਾਹ ਨਾ ਕਰ ਦਿਆ।

9ਪਰ ਤੁਹਾਨੂੰ ਆਪਣੇ ਨਬੀਆਂ, ਜੋਤਸ਼ੀਆਂ, ਸੁਪਨੇ ਵੇਖਣ ਵਾਲਿਆਂ, ਜੋਤਸ਼ੀਆਂ ਅਤੇ ਜਾਦੂਗਰਾਂ ਨਾ ਸੁਣੋ ਜੋ ਤੁਹਾਨੂੰ ਦੱਸਦੇ ਹਨ, ‘ਤੁਸੀਂ ਬਾਬੇਲ ਦੇ ਰਾਜੇ ਦੀ ਸੇਵਾ ਨਹੀਂ ਕਰੋਗੇ।’

10ਉਹ ਤੁਹਾਡੇ ਲਈ ਝੂਠ ਦੀ ਭਵਿੱਖਬਾਣੀ ਕਰਦੇ ਹਨ ਜੋ ਸਿਰਫ ਤੁਹਾਨੂੰ ਤੁਹਾਡੀਆਂ ਜ਼ਮੀਨਾਂ ਤੋਂ ਦੂਰ ਕਰਨ ਲਈ ਕੰਮ ਕਰਨਗੇ; ਮੈਂ ਤੈਨੂੰ ਕੱਢ ਦਿਆਂਗਾ ਅਤੇ ਤੂੰ ਨਾਸ ਹੋ ਜਾਵੇਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.