ਯਿਰਮਿਯਾਹ 28

ਉਸੇ ਸਾਲ ਯਹੂਦਾਹ ਦੇ ਰਾਜਾ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਚੌਥੇ ਸਾਲ ਦੇ ਪੰਜਵੇਂ ਮਹੀਨੇ ਅੱਜ਼ੂਰ ਦੇ ਪੁੱਤਰ ਹਨਨਯਾਹ ਨਬੀ ਨੇ ਜਿਹੜਾ ਗਿਬਓਨ ਦਾ ਸੀ ਯਾਹਵੇਹ ਦੇ ਭਵਨ ਵਿੱਚ ਜਾਜਕਾਂ ਦੇ ਅਤੇ ਸਾਰੇ ਲੋਕਾਂ ਦੀ ਮੌਜੂਦਗੀ ਵਿੱਚ ਮੈਨੂੰ ਆਖਿਆ:

Jeremiah 28:1 (UKJV) And it came to pass the same year, in the beginning of the reign of Zedekiah king of Judah, in the fourth year, and in the fifth month, that Hananiah the son of Azur the prophet, which was of Gibeon, spoke unto me in the house of the LORD, in the presence of the priests and of all the people, saying,

1ਉਸੇ ਸਾਲ ਯਹੂਦਾਹ ਦੇ ਰਾਜਾ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਚੌਥੇ ਸਾਲ ਦੇ ਪੰਜਵੇਂ ਮਹੀਨੇ ਅੱਜ਼ੂਰ ਦੇ ਪੁੱਤਰ ਹਨਨਯਾਹ ਨਬੀ ਨੇ ਜਿਹੜਾ ਗਿਬਓਨ ਦਾ ਸੀ ਯਾਹਵੇਹ ਦੇ ਭਵਨ ਵਿੱਚ ਜਾਜਕਾਂ ਦੇ ਅਤੇ ਸਾਰੇ ਲੋਕਾਂ ਦੀ ਮੌਜੂਦਗੀ ਵਿੱਚ ਮੈਨੂੰ ਆਖਿਆ:

2“ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ‘ਮੈਂ ਬਾਬੇਲ ਦੇ ਰਾਜੇ ਦੇ ਜੂਲੇ ਨੂੰ ਤੋੜ ਦਿਆਂਗਾ।

3ਦੋ ਸਾਲਾਂ ਦੇ ਅੰਦਰ ਮੈਂ ਯਾਹਵੇਹ ਦੇ ਭਵਨ ਦੇ ਸਾਰੇ ਭਾਂਡੇ ਜਿਹੜੇ ਬਾਬੇਲ ਦੇ ਰਾਜਾ ਨਬੂਕਦਨੇਜ਼ਰ ਇਸ ਸਥਾਨ ਵਿੱਚੋਂ ਲੈ ਕੇ ਬਾਬੇਲ ਵਿੱਚ ਲੈ ਗਿਆ ਹੈ ਇਸ ਸਥਾਨ ਵਿੱਚ ਵਾਪਸ ਮੋੜ ਲਿਆਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.